ਤਰਨਤਾਰਨ, (ਰਮਨ)- ਟਰੈਫਿਕ ਪੁਲਸ ਵੱਲੋਂ ਅੱਜ ਸਥਾਨਕ ਤਹਿਸੀਲ ਚੌਕ ਵਿਖੇ ਨਾਕਾਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ ਦੋ ਦਰਜਨ ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਨੌਜਵਾਨਾਂ ਨੂੰ ਟਰੈਫਿਕ ਨਿਯਮਾਂ ਦਾ ਪਾਠ ਪੜ੍ਹਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਬ-ਡਵੀਜ਼ਨ ਤਰਨਤਾਰਨ ਦੇ ਟਰੈਫਿਕ ਇੰਚਾਰਜ ਏ. ਐੱਸ. ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਵੱਲੋਂ ਮਿਲੇ ਸਖਤ ਹੁਕਮਾਂ ਅਤੇ ਡੀ. ਐੱਸ. ਪੀ. (ਡੀ.) ਅਸ਼ਵਨੀ ਕੁਮਾਰ ਦੇ ਨਿਰਦੇਸ਼ਾਂ ਹੇਠ ਨਾਕਾਬੰਦੀ ਕਰ ਕੇ ਕਰੀਬ ਦੋ ਦਰਜਨ ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਕੂਲੀ ਬੱਚਿਆਂ ਤੇ ਹੋਰਨਾਂ ਨੂੰ ਰੋਕ ਕੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬਿਕਰਮ ਸਿੰਘ, ਮਲਕੀਤ ਸਿੰਘ, ਹਰਜਿੰਦਰ ਸਿੰਘ ਤੇ ਬਲਵਿੰਦਰ ਸਿੰਘ ਆਦਿ ਟ੍ਰੈਫਿਕ ਸਟਾਫ ਹਾਜ਼ਰ ਸੀ।
ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਣੇ 4 ਨੂੰ ਕੀਤਾ ਕਾਬੂ
NEXT STORY