ਹਰਸ਼ਾ ਛੀਨਾ (ਰਾਕੇਸ਼ ਭੱਟੀ) : ਅਜਨਾਲਾ ਤਹਿਸੀਲ ਦੇ ਪਿੰਡ ਮਹਿਲਾਂਵਾਲਾ ਤੋਂ ਇੱਕ 16 ਸਾਲਾ ਦਾ ਨੌਜਵਾਨ, ਜੋ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਮਾਂ ਨੂੰ ਲੈਣ ਜਾ ਰਿਹਾ ਸੀ, ਦੇ ਪਾਣੀ ਵਿੱਚ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਆਰੀਅਨ ਦੇ ਪਿਤਾ ਜੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਆਪਣੇ ਛੋਟੇ ਭਰਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰੂ ਕਾ ਬਾਗ ਨੇੜੇ ਪਿੰਡ ਕੋਟਲੀ ਤੋਂ ਆਪਣੀ ਮਾਂ ਨੂੰ ਲੈਣ ਜਾ ਰਿਹਾ ਸੀ ਕਿ ਬਾਰਿਸ਼ ਕਾਰਨ ਪਿੰਡ ਦਾ ਛੱਪੜ ਓਵਰਫਲੋ ਹੋ ਗਿਆ ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਅਲੋਪ ਹੋ ਗਏ ਅਤੇ ਸੜਕ ਵਿਖਾਈ ਨਾ ਦੇਣ ਕਾਰਨ ਉਹਨਾਂ ਦਾ ਮੋਟਰਸਾਈਕਲ ਛੱਪੜ ਵਿੱਚ ਡਿੱਗ ਗਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ! ਘਰ ਦੇ ਬਾਹਰ ਸੈਰ ਕਰ ਰਹੇ ਵਿਅਕਤੀ ਦਾ ਚਾਕੂ ਮਾਰ ਕੇ ਕਤਲ
ਇਸ ਦੌਰਾਨ ਉਸਦੇ ਛੋਟੇ ਮੁੰਡੇ ਨੇ ਪਿੱਛੋਂ ਛਾਲ ਮਾਰ ਦਿੱਤੀ ਜਿਸ ਕਾਰਨ ਉਸ ਦੀ ਜਾਨ ਬਚ ਗਈ ਅਤੇ ਆਰੀਅਨ ਡੂੰਘੇ ਛੱਪੜ ਵਿੱਚ ਡੁੱਬ ਗਿਆ ਜਿਸ ਨੂੰ ਤੈਰਨਾ ਨਹੀਂ ਸੀ ਆਉਂਦਾ। ਉਸ ਦੀ ਭਾਲ ਲਈ ਗੋਤਾਖੋਰਾਂ ਨੂੰ ਬੁਲਾਇਆ ਗਿਆ ਜਿਨ੍ਹਾਂ ਵੱਲੋਂ ਕਈ ਘੰਟਿਆਂ ਦੀ ਭਾਲ ਮਗਰੋਂ ਆਰੀਅਨ ਦੀ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਰਜਨਾਂ ਇਲਾਕਿਆਂ ’ਚ ਅੱਜ ਸ਼ਾਮ 4 ਵਜੇ ਤਕ ਬਿਜਲੀ ਰਹੇਗੀ ਬੰਦ
NEXT STORY