ਬਟਾਲਾ (ਸਾਹਿਲ)-ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਬੱਚੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਪਲਕ ਪੁੱਤਰੀ ਕਾਲਾ ਵਾਸੀ ਕੋਟ ਅਹਿਮਦ ਖਾਂ ਆਪਣੇ ਚਾਚੇ ਦੇ ਘਰ ਪਿੰਡ ਧੁੱਪਸੜੀ ਵਿਖੇ ਮਿਲਣ ਲਈ ਆਈ ਹੋਈ ਸੀ। ਇਸ ਦੌਰਾਨ ਜਦੋਂ ਉਹ ਦੁਕਾਨ ਤੋਂ ਕੋਈ ਚੀਜ਼ ਲੈਣ ਲਈ ਆਈ ਗਈ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਹ ਗੰਭੀਰ ਜ਼ਖ਼ਮੀ ਹੋ ਗਈ। ਓਧਰ, ਇਸ ਬਾਰੇ ਪਤਾ ਚਲਦਿਆਂ ਹੀ ਪਰਿਵਾਰਕ ਮੈਂਬਰ ਇਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲੈ ਕੇ ਆਏ, ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਸਦਨ ਦੀ ਕਾਰਵਾਈ ਮੁਲਤਵੀ (ਵੀਡੀਓ)
NEXT STORY