ਕਲਾਨੌਰ (ਮਨਮੋਹਨ) : ਸਰਹੱਦੀ ਕਸਬਾ ਕਲਾਨੌਰ ਦੇ ਵਸਨੀਕ ਸੇਵਾਮੁਕਤ ਆਬਕਾਰੀ ਇੰਸਪੈਕਟਰ ਸੁਰਿੰਦਰ ਸਿੰਘ ਕਾਹਲੋਂ ਦੀ ਬੇਟੀ ਅਤੇ ਉਸ ਦੀ ਕੁੱਖ ਵਿਚ ਪਲ ਰਹੇ ਬੱਚੇ ਦੀ ਡੇਂਗੂ ਕਾਰਨ ਪਲੇਟਲੈਟ ਸੈੱਲਾਂ ਦੀ ਘਾਟ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਸੇਵਾਮੁਕਤ ਇੰਸਪੈਕਟਰ ਸੁਰਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਸੁਰਪ੍ਰੀਤ ਕੌਰ ਪਤਨੀ ਮੋਹਨਜੀਤ ਸਿੰਘ, ਜੋ ਕਿ 8 ਮਹੀਨੇ ਦੀ ਗਰਭਵਤੀ ਸੀ, ਨੂੰ ਡੇਂਗੂ ਕਾਰਨ ਪਲੇਟਲੈਟਸ ਸੈੱਲ ਘੱਟ ਹੋਣ ਕਾਰਨ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਪਲੇਟਲੈਟਸ ਸੈੱਲ ਲਗਾਤਾਰ ਘਟਣ ਕਾਰਨ ਉਸ ਦੀ ਹਾਲਤ ਬਹੁਤ ਗੰਭੀਰ ਹੋ ਗਈ, ਜਿਸ ਕਾਰਨ ਗਰਭ ਵਿਚ ਪਲ ਰਹੇ ਬੱਚੇ ਅਤੇ ਉਸ ਦੀ ਧੀ ਦੀ ਮੌਤ ਹੋ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਊਜ਼ੀਲੈਂਡ ਭੇਜਣ ਦਾ ਲਾਰਾ ਲਾ ਕੇ ਏਜੰਟ ਡਕਾਰ ਗਿਆ 8.31 ਲੱਖ, ਅੱਕੇ ਪੀੜਤ ਨੇ ਕਰਾਇਆ ਕੇਸ ਦਰਜ
NEXT STORY