ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ 'ਚ ਮੰਗਲਵਾਰ ਨੂੰ ਵਾਪਰੀ ਇੱਕ ਦੁਖਦਾਈ ਘਟਨਾ 'ਚ ਮਾਈਕ੍ਰੋਬਾਇਓਲੋਜੀ ਵਿਭਾਗ ਦੀ ਇੱਕ ਪੀ. ਐੱਚ. ਡੀ. ਸਕਾਲਰ ਵਿਦਿਆਰਥਣ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਜੋਤੀ, ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੀ ਰਹਿਣ ਵਾਲੀ ਸੀ। ਇਸ ਘਟਨਾ ਨੇ ਯੂਨੀਵਰਸਿਟੀ ਕੈਂਪਸ 'ਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਅਤੇ ਕੈਂਪਸ ਦੇ ਬਿਜਲੀ ਸੁਰੱਖਿਆ ਪ੍ਰਣਾਲੀ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ ਨਿਹੰਗਾਂ ਦੀ ਚਿਤਾਵਨੀ
ਮੁੱਢਲੀ ਜਾਣਕਾਰੀ ਅਨੁਸਾਰ ਜੋਤੀ ਮੰਗਲਵਾਰ ਨੂੰ ਗਰਲਜ਼ ਹੋਸਟਲ ਨੰਬਰ-10 ਤੋਂ ਮਾਈਕ੍ਰੋਬਾਇਓਲੋਜੀ ਵਿਭਾਗ ਵੱਲ ਪੈਦਲ ਜਾ ਰਹੀ ਸੀ। ਉਹ ਗਰਲਜ਼ ਹੋਸਟਲ ਨੰਬਰ-8 ਅਤੇ ਯੂ. ਆਈ. ਈ. ਟੀ. ਨੂੰ ਜੋੜਨ ਵਾਲੀ ਕੱਚੀ ਸੜਕ 'ਤੇ ਪੈਦਲ ਜਾ ਰਹੀ ਸੀ ਕਿ ਉੱਥੇ ਮਿੱਟੀ 'ਚ ਉਸ ਦਾ ਪੈਰ ਸਲਿੱਪ ਹੋ ਗਿਆ। ਇਸ ਦੌਰਾਨ ਉਹ ਬਿਜਲੀ ਦੀ ਕਿਸੇ ਨੰਗੀ ਤਾਰ ਦੀ ਲਪੇਟ 'ਚ ਆ ਗਈ ਅਤੇ ਅਚਾਨਕ ਉਸ ਨੂੰ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਦੇਖਣ ਵਾਲਿਆਂ ਨੇ ਤੁਰੰਤ ਉਸਨੂੰ ਸੈਕਟਰ-16 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀ. ਐੱਮ. ਐੱਚ.-16) ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਦਾ ਰਿਸ਼ਤਾ ਹੋ ਰੱਖਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...
ਪੁਲਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਸ ਹਾਦਸੇ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਬਿਜਲੀ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਨੂੰ ਲੈ ਕੇ ਇੱਕ ਵਾਰ ਫਿਰ ਗੰਭੀਰ ਸਵਾਲ ਉੱਠੇ ਹਨ। ਵਿਦਿਆਰਥੀ ਕੈਂਪਸ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 'ਟੈਟੂਆਂ' ਦੀਆਂ ਇਤਰਾਜ਼ਯੋਗ ਵੀਡੀਓਜ਼ ਕਾਰਨ ਭਖਿਆ ਮਾਹੌਲ, ਆਰਟਿਸਟ ਨੂੰ ਨਿਹੰਗਾਂ ਦੀ ਚਿਤਾਵਨੀ
NEXT STORY