ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਵਿਚ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਤਰਨਤਾਰਨ ਰੋਡ ਉੱਤੇ ਟਾਹਲਾ ਸਾਹਿਬ ਗੁਰਦੁਆਰੇ ਦੇ ਨੇੜੇ ਗੱਡੀ ਅਤੇ ਆਟੋ ਦੀ ਜ਼ਬਰਦਸਤ ਟੱਕਰ ਹੋਈ ਜਿਸ 'ਚ 4 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਕਈ ਲੋਕ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਹਨ।
ਇਹ ਵੀ ਦੱਸਿਆ ਜਾ ਰਿਹਾ ਕਿ ਆਟੋ ਸਵਾਰੀਆਂ ਨਾਲ ਭਰਿਆ ਹੋਇਆ ਸੀ, ਜਿਨ੍ਹਾਂ ਵਿੱਚੋਂ 4 ਸਵਾਰੀਆਂ ਦੀ ਮੌਤ ਹੋ ਗਈ ਹੈ ਤੇ ਕੁਝ ਗੰਭੀਰ ਜ਼ਖਮੀ ਹੋਏ ਹਨ। ਇਨ੍ਹਾਂ ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਜ਼ਰੀਏ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਜਾ ਰਿਹਾ ਹੈ। ਇਹ ਵੀ ਜਾਣਕਾਰੀ ਮਿਲ ਰਹੀ ਹੈ ਗੱਡੀ ਦੇ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਦੇ ਚਲਦੇ ਇਹ ਹਾਦਸਾ ਵਾਪਰਿਆ ਹੈ। ਇਸ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
3 ਦਿਨ ਬੰਦ ਰਹਿਣਗੀਆਂ ਦੁਕਾਨਾਂ
NEXT STORY