ਮਾਲੇਰਕੋਟਲਾ (ਪ੍ਰਕਾਸ਼ ਸ਼ਰਮਾ)- ਮਾਲੇਰਕੋਟਲਾ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਜਾਤੀਵਾਲ ਦੇ ਰਹਿਣ ਵਾਲੇ ਇਕ ਵਿਅਕਤੀ ਸ਼ੌਕਤ ਅਲੀ ਤੇ ਉਨ੍ਹਾਂ ਦੀ ਧੀ ਸਾਨੀਆ ਦੀ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਕ ਸ਼ੌਕਤ ਅਲੀ, ਉਨ੍ਹਾਂ ਦੀ ਭਰਜਾਈ ਤੇ ਸਾਨੀਆ ਮੋਟਰਸਾਈਕਲ 'ਤੇ ਜਾ ਰਹੇ ਸਨ ਤਾਂ ਇਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਉਸੇ ਟਰੱਕ ਦੇ ਹੇਠਾਂ ਆ ਗਏ।

ਇਸ ਦੌਰਾਨ ਸ਼ੌਕਤ ਅਲੀ ਤੇ ਉਨ੍ਹਾਂ ਦੀ ਮਾਸੂਮ ਬੇਟੀ ਸਾਨੀਆ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਭਰਜਾਈ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਹੈ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਡੀ.ਐੱਮ.ਸੀ. 'ਚ ਭਰਤੀ ਕਰਵਾਇਆ ਗਿਆ ਹੈ।

ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਹਰ ਕਿਸੇ ਦਾ ਦਿਲ ਇਸ ਹਾਦਸੇ ਕਾਰਨ ਝੰਜੋੜਿਆ ਗਿਆ ਹੈ।
ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਰਕਾਰੀ ਅਧਿਆਪਕ ਜਾਣਗੇ ਫਿਨਲੈਂਡ, ਸਰਕਾਰ ਨੇ ਚੁੱਕਿਆ ਵੱਡਾ ਕਦਮ
NEXT STORY