ਬਟਾਲਾ (ਮਠਾਰੂ)-ਜਲੰਧਰ-ਰੋਡ ਬਾਈਪਾਸ ਬਟਾਲਾ ਤੋਂ ਪਿੰਡ ਰੰਗੀਲਪੁਰ ਨੂੰ ਜਾਂਦੀ ਲਿੰਕ ਰੋਡ ’ਤੇ ਦੇਰ ਰਾਤ ਹੋਏ ਭਿਆਨਕ ਸੜਕ ਹਾਦਸਾ ਵਾਪਰ ਗਿਆ। 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਹੋਈ ਟੱਕਰ ’ਚ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਏ. ਐੱਸ. ਆਈ. ਸਤਨਾਮ ਸਿੰਘ ਅਤੇ ਪਿੰਡ ਰੰਗੀਲਪੁਰ ਦੇ ਸਰਪੰਚ ਰਜਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਪਿੰਡ ਰੰਗੀਲਪੁਰ ਤੋਂ ਪਿੰਡ ਬਾਸਰਪੁਰ ਨੂੰ ਜਾਂਦੇ ਮੋੜ ਨੇੜੇ ਹੋਈ ਹੈ, ਜਿਸ ਵਿਚ ਰਾਜਾ (24) ਪੁੱਤਰ ਅਜੈਬ ਸਿੰਘ ਵਾਸੀ ਪਿੰਡ ਫੁੱਲਕੇ ਅਤੇ ਤੁਸ਼ਾਕ ਸ਼ਰਮਾ (25) ਪੁੱਤਰ ਕੇਵਲ ਕ੍ਰਿਸ਼ਨ ਵਾਸੀ ਰਾਮ ਨਗਰ ਬਟਾਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਹਰਦੇਵ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਪਿੰਡ ਫੁੱਲਕੇ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਗੁਰੂਧਾਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਇਹ ਵੀ ਪੜ੍ਹੋ : ਵੱਡੇ ਅਫ਼ਸਰਾਂ 'ਤੇ ਡਿੱਗੇਗੀ ਗਾਜ, ਐਕਸ਼ਨ ਮੋਡ 'ਚ ਜਲੰਧਰ ਦੇ ਮੇਅਰ ਵਿਨੀਤ ਧੀਰ, ਦਿੱਤੀ ਸਖ਼ਤ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੋਲੇ-ਮਹੱਲੇ ਮੌਕੇ ਸ੍ਰੀ ਕੀਰਤਪੁਰ ਸਾਹਿਬ 'ਚ ਲੱਗੀਆਂ ਰੌਣਕਾਂ, ਗੁਰੂਧਾਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
NEXT STORY