ਹੁਸ਼ਿਆਰਪੁਰ (ਰਾਕੇਸ਼)-ਧੁੰਦ ਕਰਕੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਨੇੜਲੇ ਪਿੰਡ ਚੌਹਾਲ ਦੀ ਹੈ। ਦੱਸਿਆ ਜਾਂਦਾ ਹੈ ਕਿ ਧੁੰਦ ਕਾਰਨ ਇਕ ਅਣਪਛਾਤੇ ਵਾਹਨ ਨੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ ਅਤੇ ਸਰੀਰ ਦੇ ਪੂਰੇ ਚਿੱਥੜੇ ਦੀ ਉੱਡ ਗਏ। ਹਾਦਸੇ ਤੋਂ ਬਾਅਦ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਅਜੇ ਕੁਮਾਰ ਛੋਲੇ-ਕੁਲਚੇ ਵੇਚਣ ਦਾ ਕੰਮ ਕਰਦਾ ਸੀ। ਕਿਸੇ ਨੇ ਉਸ ਨੂੰ ਫੋਨ ਕੀਤਾ ਕਿ ਉਸ ਦੇ ਭਰਾ ਦਾ ਐਕਸੀਡੈਂਟ ਹੋ ਗਿਆ ਹੈ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸ ਦੀ ਉਮਰ 24 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਜੈ ਕੁਮਾਰ ਪੁੱਤਰ ਮੋਹਨ ਲਾਲ ਵਜੋਂ ਹੋਈ ਹੈ। ਅਜੈ ਕਿਸੇ ਕੰਮ ਲਈ ਗਿਆ ਸੀ ਅਤੇ ਵਾਪਸ ਆਉਂਦੇ ਸਮੇਂ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਿਆ। ਹਾਦਸੇ ਵਿਚ ਉਸ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਨਵਾਂ ਮੋੜ, ਸੁਖਬੀਰ ਬਾਦਲ ਹੋਏ ਸੁਰਖਰੂ, ਹੁਣ ਖੁੱਲ੍ਹ ਕੇ ਟੱਕਰਨਗੇ ਵਿਰੋਧੀਆਂ ਨੂੰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PGI ’ਚ ਲਿਵਰ ਦੇ ਫਾਲੋਅਪ ਮਰੀਜ਼ਾਂ ਲਈ ਵੀ ਆਨਲਾਈਨ ਰਜਿਸਟ੍ਰੇਸ਼ਨ
NEXT STORY