ਸੰਗਰੂਰ (ਪ੍ਰਿੰਸ, ਸਿੰਗਲਾ) : ਸੰਗਰੂਰ (ਸਿੰਗਲਾ)-ਸੰਗਰੂਰ ਨਾਲ ਲੱਗਦੇ ਮਹਿਲਾਂ ਚੌਕ ਵਿਖੇ ਅੱਜ ਇਕ ਪੀ.ਆਰ.ਟੀ.ਸੀ. ਦੀ ਬੱਸ ਦੀ ਲਪੇਟ ’ਚ ਆਉਣ ਕਾਰਨ ਇਕ ਸਕੂਲੀ ਵਿਦਿਆਰਥਣ ਦੀ ਮੌਤ ਹੋ ਜਾਣ ਅਤੇ ਤਿੰਨ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਜਾਣ ਦਾ ਅਤਿ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਿਖੇ ਛੁੱਟੀ ਹੋਣ ਉਪਰੰਤ ਸਕੂਲ ਦੇ ਵਿਦਿਆਰਥੀ ਆਪਣੇ ਘਰਾਂ ਨੂੰ ਜਾ ਰਹੇ ਸਨ ਤਾਂ ਕੈਥਲ ਤੋਂ ਸੰਗਰੂਰ ਵਾਇਆ ਪਾਤੜਾਂ, ਖਨੌਰੀ ਆ ਰਹੀ ਤੇਜ਼ ਰਫਤਾਰ ਪੀ.ਆਰ.ਟੀ.ਸੀ. ਦੀ ਬੱਸ ਦੀ ਲਪੇਟ ’ਚ ਆਉਣ ਕਾਰਨ ਅਮਨਦੀਪ ਕੌਰ ਪੁੱਤਰੀ ਜਗਜੀਵਨ ਸਿੰਘ ਵਾਸੀ ਮਹਿਲਾਂ ਚੌਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦਮਨਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ, ਬਲਜਿੰਦਰ ਕੌਰ ਪੁੱਤਰੀ ਹਰਭਜਨ ਸਿੰਘ ਅਤੇ ਗੁਰਵੀਰ ਕੌਰ ਪੁੱਤਰੀ ਹਰਭਜਨ ਸਿੰਘ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਤੁਰੰਤ ਮੁੱਢਲੀ ਸਹਾਇਤਾ ਦੇਣ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਜਲੰਧਰ 'ਚ ਹੈਰਾਨ ਕਰਦੀ ਘਟਨਾ, ਕੁੜੀ ਨਾਲ ਗੈਂਗਰੇਪ ਤੋਂ ਬਾਅਦ ਬਣਾਈ ਵੀਡੀਓ, ਜਦ ਖੁੱਲ੍ਹਾ ਭੇਤ ਤਾਂ ਉੱਡੇ ਸਭ ਦੇ ਹੋਸ਼
ਇਨ੍ਹਾਂ ’ਚੋਂ ਦਮਨਪ੍ਰੀਤ ਕੌਰ ਪੁੱਤਰੀ ਜਗਤਾਰ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ ਹੈ, ਜਦਕਿ ਦੂਸਰੀਆਂ ਦੋਵਾਂ ਲੜਕੀਆਂ ਦਾ ਇਲਾਜ ਸਿਵਲ ਹਸਪਤਾਲ ਸੰਗਰੂਰ ਵਿਖੇ ਕੀਤਾ ਜਾ ਰਿਹਾ। ਇਸ ਘਟਨਾ ਦਾ ਪਤਾ ਲੱਗਦੇ ਹੀ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐੱਸ. ਐੱਸ. ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਸਿਵਲ ਹਸਪਤਾਲ ਸੰਗਰੂਰ ਵਿਖੇ ਪੁੱਜੇ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਗੱਲ ਕਰਦਿਆਂ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਸਿਵਲ ਹਸਪਤਾਲ ਸੰਗਰੂਰ ਵਿਖੇ ਪੁੱਜੇ ਸਕੂਲ ਅਧਿਆਪਕ ਅਤੇ ਬੱਚਿਆਂ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਰਿਹਾ ਸੀ। ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਪੁੱਜੇ। ਇਸ ਮਾਮਲੇ ਨੂੰ ਲੈ ਕੇ ਥਾਣਾ ਮਹਿਲਾ ਚੌਕੀ ਦੇ ਇੰਚਾਰਜ ਏ.ਐੱਸ.ਆਈ. ਮੇਹਰ ਸਿੰਘ ਵੱਲੋਂ ਪੀ.ਆਰ.ਟੀ.ਸੀ. ਬੱਸ ਦੇ ਡਰਾਇਵਰ ਕੁਲਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਦੇਹਲਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 36 ਧਾਰਾ 304ਏ, 279,337,338 ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


ਮੋਗਾ ’ਚ ਫਿਰ ਵੱਡੀ ਵਾਰਦਾਤ, ਸ਼ਰੇਆਮ ਹਾਈਵੇ ’ਤੇ ਨੌਜਵਾਨ ਦਾ ਕਤਲ
NEXT STORY