ਮੋਗਾ (ਆਜ਼ਾਦ) : ਪਿੰਡ ਰਾਜਿਆਣਾ ਕੋਲ ਤੇਜ਼ ਰਫ਼ਤਾਰ ਘੋੜਾ ਟਰਾਲਾ ਦੀ ਲਪੇਟ ਵਿਚ ਆਉਣ ਕਾਰਣ ਟਰੈਕਟਰ ਸਵਾਰ ਗਗਨਦੀਪ ਸਿੰਘ ਨਿਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਮ੍ਰਿਤਕ ਦੇ ਭਰਾ ਗੌਰਵ ਕੁਮਾਰ ਨਿਵਾਸੀ ਗੋਨੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ’ਤੇ ਅਣਪਛਾਤੇ ਘੋੜਾ ਟਰਾਲਾ ਚਾਲਕ ਖਿਲਾਫ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਆਪਣੇ ਭਰਾ ਗਗਨਦੀਪ ਸਿੰਘ ਨਾਲ ਟਰੈਕਟਰ-ਟਰਾਲੀ ਵਿਚ ਝੋਨਾ ਭਰਕੇ ਬਾਘਾ ਪੁਰਾਣਾ ਵੱਲ ਨੂੰ ਆ ਰਿਹਾ ਸੀ ਤਾਂ ਪਿੰਡ ਰਾਜਿਆਣਾ ਕੋਲ ਕਥਿਤ ਮੁਲਜ਼ਮ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਉਨ੍ਹਾਂ ਦੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰੀ, ਜਿਸ ਨਾਲ ਟਰੈਕਟਰ ਦਾ ਖੱਬਾ ਟਾਇਰ ਟੁੱਟ ਗਿਆ, ਜਿਸ ਨਾਲ ਉਸਦਾ ਭਰਾ ਗਗਨਦੀਪ ਸੜਕ ’ਤ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ 'ਤੇ ਕੱਸਿਆ ਗਿਆ ਸ਼ਿਕੰਜਾ, 5 ਬੱਚੇ ਕੀਤੇ ਰੈਸਕਿਊ
NEXT STORY