ਬਠਿੰਡਾ (ਸੁਖਵਿੰਦਰ)- ਰੇਲ ਗੱਡੀ ਤੋਂ ਹੇਠਾਂ ਡਿੱਗਣ ਨਾਲ ਇਕ ਨੌਜਵਾਨ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 5 'ਤੇ ਇਕ ਨੌਜਵਾਨ ਰੇਲ ਗੱਡੀ ਤੋਂ ਹੇਠਾਂ ਡਿੱਗ ਕੇ ਜ਼ਖਮੀ ਹੋ ਗਿਆ।
ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਰਜਿੰਦਰ ਕੁਮਾਰ ਅਤੇ ਮਨੀ ਸ਼ਰਮਾ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਪ੍ਰਤਾਪ ਸਿੰਘ (29) ਵਾਸੀ ਅਬੋਹਰ ਵਜੋਂ ਹੋਈ। ਇਸ ਤੋਂ ਇਲਾਵਾ ਬੀਤੀ ਰਾਤ ਨਹਿਰ ਨਜ਼ਦੀਕ ਕਾਰ ਦੀ ਟੱਕਰ ਨਾਲ 1 ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸੰਸਥਾ ਦੇ ਵਰਕਰਾਂ ਨੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਛਾਣ ਸੁਮਿਤ ਸ਼ਰਮਾ ਵਾਸੀ ਸ਼ਾਂਤ ਨਗਰ ਵਜੋਂ ਹੋਈ।
ਕ੍ਰਿਕਟ ਸਟੇਡੀਅਮ 'ਚ ਲੱਗਾ 'ਇਲੈਕਟ੍ਰੀਕਲ ਸਕੋਰ ਬੋਰਡ' ਖਰਾਬ
NEXT STORY