ਨੈਸ਼ਨਲ ਡੈਸਕ- ਇਕ ਪਾਸੇ ਉੱਤਰੀ ਭਾਰਤ 'ਚ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਹੁਣ ਜੰਮੂ-ਕਸ਼ਮੀਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕਠੂਆ ਜ਼ਿਲ੍ਹੇ 'ਚ ਭਾਰੀ ਬਾਰਿਸ਼ ਕਾਰਨ ਖੜ੍ਹੇ ਹੋਏ ਪਾਣੀ 'ਚ ਰੇਲ ਪਟੜੀ ਪੂਰੀ ਤਰ੍ਹਾਂ ਡੁੱਬ ਗਈ, ਜਿਸ ਕਾਰਨ ਜੰਮੂ ਤੋਂ ਪੰਜਾਬ ਆ ਰਹੀ ਇਕ ਮਾਲਗੱਡੀ ਦੇ 2 ਡੱਬੇ ਪਟੜੀ ਤੋਂ ਹੇਠਾਂ ਉਤਰ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਇਹ ਘਟਨਾ ਵਾਪਰੀ ਹੈ, ਜਿਸ ਕਾਰਨ ਰੂਟ 'ਤੇ ਟਰੇਨ ਸੰਚਾਲਨ ਫਿਲਹਾਲ ਰੋਕਿਆ ਗਿਆ ਹੈ। ਟਰੇਨ ਨੂੰ ਮੁੜ ਪਟੜੀ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਤੇ ਆਵਾਜਾਈ ਬਹਾਲ ਕਰਨ ਲਈ ਵੀ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ- ਹੁਣ ਇਸ ਸੂਬੇ 'ਚ ਹੜ੍ਹ ਨੇ ਦਿੱਤੀ ਦਸਤਕ ! ਤੀਲਿਆਂ ਵਾਂਗ ਰੁੜ੍ਹ ਗਏ ਘਰ, 3 ਲੋਕਾਂ ਦੀ ਹੋਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
NEXT STORY