ਸਰਹਿੰਦ (ਸੁਰੇਸ਼) : ਲੁਧਿਆਣਾ ਤੋਂ ਦਿੱਲੀ ਜਾ ਰਹੀ ਅੰਮ੍ਰਿਤਸਰ-ਸਹਿਰਸਾ ਗਰੀਬ ਰੱਥ ਐਕਸਪ੍ਰੈੱਸ ਟਰੇਨ 'ਚ ਸ਼ਨੀਵਾਰ ਸਵੇਰੇ ਅਚਾਨਕ ਅੱਗ ਲੱਗ ਗਈ। ਸਰਹਿੰਦ ਰੇਲਵੇ ਸਟੇਸ਼ਨ ਨੇੜੇ ਟਰੇਨ ਨੂੰ ਲੱਗੀ ਅੱਗ 'ਤੇ ਫਿਲਹਾਲ ਕਾਬੂ ਪਾ ਲਿਆ ਗਿਆ ਹੈ ਅਤੇ ਹਾਲਾਤ ਕੰਟਰੋਲ ਹੇਠ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਰੇਲਵੇ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਯਾਤਰੀਆਂ ਨੂੰ ਸੁਰੱਖਿਅਤ ਤੌਰ 'ਤੇ ਸ਼ਿਫਟ ਕੀਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਸ ਖ਼ਿਲਾਫ਼ ਹਾਈਕੋਰਟ ਪੁੱਜੀ ਪੰਜਾਬ ਪੁਲਸ, ਪੜ੍ਹੋ ਕੀ ਹੈ ਪੂਰੀ ਖ਼ਬਰ

ਸਥਾਨਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਾਲਾਤ ਹੁਣ ਪੂਰੀ ਤਰ੍ਹਾਂ ਕੰਟਰੋਲ ਹੇਠ ਹਨ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕਰੀਬ ਸਵੇਰੇ 7.30 ਵਜੇ ਵਾਪਰੀ।

ਜਿਵੇਂ ਹੀ ਅੱਗ ਦਾ ਪਤਾ ਲੱਗਿਆ ਤਾਂ ਰੇਲਵੇ ਮੁਲਾਜ਼ਮਾਂ ਨੇ ਪ੍ਰਭਾਵਿਤ ਡੱਬਿਆਂ ਨੂੰ ਤੁਰੰਤ ਖ਼ਾਲੀ ਕਰਵਾ ਲਿਆ ਅਤੇ ਫਾਇਰ ਟੀਮਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਅੱਗ ਸੀਮਤ ਹਿੱਸੇ 'ਚ ਸੀ ਅਤੇ ਉਸ ਨੂੰ ਜਲਦੀ ਹੀ ਬੁਝਾ ਦਿੱਤਾ ਗਿਆ।


ਇਹ ਵੀ ਪੜ੍ਹੋ : ਪੰਜਾਬ 'ਚ ਰਿਸ਼ਤੇ ਤਾਰ-ਤਾਰ : ਪੋਤੇ ਨੇ ਦਾਦੀ ਦਾ ਵੱਢ 'ਤਾ ਗਲਾ, ਮੌਤ ਮਗਰੋਂ ਲਾਸ਼ ਦੇ ਢਿੱਡ 'ਤੇ...
ਉਨ੍ਹਾਂ ਦੱਸਿਆ ਕਿ ਟਰੇਨ ਜਲਦੀ ਹੀ ਆਪਣੀ ਮੰਜ਼ਿਲ ਵੱਲ ਰਵਾਨਾ ਹੋਵੇਗੀ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਰੇਲਵੇ ਅਤੇ ਪੁਲਸ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਟਰੈਕ ਨੂੰ ਫਿਲਹਾਲ ਚਾਲੂ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਟਰੇਨ ਨੂੰ ਫਿਰ ਤੋਂ ਰਵਾਨਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।


ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ ਨੂੰ ਝਟਕਾ, ਮਾਣਹਾਨੀ ਮਾਮਲੇ ’ਚ ਹਾਈਕੋਰਟ ਨੇ ਪਟੀਸ਼ਨ ਕੀਤੀ ਰੱਦ
NEXT STORY