ਫਤਹਿਗੜ੍ਹ ਸਾਹਿਬ (ਜਗਦੇਵ) : ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਅਤੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਸਰਹੰਦ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਚੱਕਾ ਜਾਮ ਵਿਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਤੇ ਸਮੁੱਚੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਤਾਂ ਜੋ ਸਰਕਾਰਾਂ ਨੂੰ ਜਗਾਇਆ ਜਾ ਸਕੇ। ਇਸ ਮੌਕੇ ਰੇਲ ਰੋਕੋ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਅਤੇ ਗੁਰਿੰਦਰ ਸਿੰਘ ਭੰਗੂ ਅਤੇ ਹੋਰ ਆਗੂਆਂ ਨੇ ਕਿਹਾ ਕਿ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਮੋਰਚੇ ਲਗਾ ਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰੰਤੂ ਸਰਕਾਰਾਂ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ।
ਇਹ ਵੀ ਪੜ੍ਹੋ : ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿੱਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
ਉਨ੍ਹਾਂ ਕਿਹਾ ਕਿ ਹੁਣ ਰੋਸ ਵਜੋਂ ਸਰਹੰਦ ਰੇਲਵੇ ਸਟੇਸ਼ਨ 'ਤੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ ਹੈ ਤਾਂ ਜੋ ਸੁੱਤੀ ਪਈ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਗਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PGI ਦੇ ਲੱਖਾਂ ਮਰੀਜ਼ਾਂ ਲਈ ਵੱਡੀ ਰਾਹਤ, ਹੁਣ ਰਿਪੋਰਟ ਲਈ ਹਰ ਵਾਰ ਹਸਪਤਾਲ ਜਾਣ ਦੀ ਲੋੜ ਨਹੀਂ
NEXT STORY