ਚੰਡੀਗੜ੍ਹ (ਲਲਨ) - ਉੱਤਰ ਪ੍ਰਦੇਸ਼ ਤੇ ਬਿਹਾਰ 'ਚ ਧੁੰਦ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ। ਹਾਲਾਂਕਿ ਦਿੱਲੀ 'ਚ ਸਮੋਗ ਦੇ ਪੱਧਰ 'ਚ ਗਿਰਾਵਟ ਆਈ ਹੈ, ਜਿਸ ਕਾਰਨ ਦਿੱਲੀ ਤੇ ਚੰਡੀਗੜ੍ਹ ਵਿਚਕਾਰ ਚੱਲਣ ਵਾਲੀਆਂ ਟਰੇਨਾਂ ਆਪਣੇ ਨਿਰਧਾਰਤ ਸਮੇਂ 'ਤੇ ਚੱਲਣਾ ਸ਼ੁਰੂ ਹੋ ਗਈਆਂ ਹਨ ਪਰ ਇਸਦੇ ਉਲਟ ਉੱਤਰ ਪ੍ਰਦੇਸ਼ ਤੇ ਬਿਹਾਰ 'ਚ ਧੁੰਦ ਦਾ ਅਸਰ ਜ਼ਿਆਦਾ ਹੋਣ ਕਾਰਨ ਉਨ੍ਹਾਂ ਖੇਤਰਾਂ ਤੋਂ ਹੋ ਕੇ ਆਉਣ ਵਾਲੀਆਂ ਟਰੇਨਾਂ ਆਪਣੇ ਤੈਅ ਸਮੇਂ ਤੋਂ ਲਗਭਗ 10-15 ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।
ਜਾਣਕਾਰੀ ਮੁਤਾਬਿਕ ਪ੍ਰਯਾਗ ਤੋਂ ਚੰਡੀਗੜ੍ਹ ਆਉਣ ਵਾਲੀ ਗੱਡੀ ਨੰਬਰ 14217 ਆਪਣੇ ਤੈਅ ਸਮੇਂ ਤੋਂ ਲਗਭਗ 15 ਘੰਟੇ ਦੇਰੀ ਨਾਲ ਚੱਲ ਰਹੀ ਹੈ। ਇਹ ਗੱਡੀ ਆਪਣੇ ਸਮੇਂ ਮੁਤਾਬਿਕ ਸਵੇਰੇ 9.15 ਵਜੇ ਰੇਲਵੇ ਸਟੇਸ਼ਨ 'ਤੇ ਪਹੁੰਚਣੀ ਸੀ, ਜਦੋਂਕਿ ਚੰਡੀਗੜ੍ਹ ਤੋਂ ਲਖਨਊ ਜਾਣ ਵਾਲੀ ਗੱਡੀ 12232 ਜੋ ਰੋਜ਼ਾਨਾ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਰਾਤ 9.15 ਵਜੇ ਰਵਾਨਾ ਹੁੰਦੀ ਹੈ, ਸਵੇਰੇ 3 ਵਜੇ ਚੱਲੇਗੀ। ਜਦੋਂਕਿ ਇਸਦੇ ਮੁਕਾਬਲੇ ਦਿੱਲੀ 'ਚ ਸਮੋਗ ਦਾ ਪੱਧਰ ਘੱਟ ਹੋਣ ਕਾਰਨ ਦਿੱਲੀ ਤੋਂ ਚੰਡੀਗੜ੍ਹ ਆਉਣ ਵਾਲੀ ਸ਼ਤਾਬਦੀ ਐਕਸਪ੍ਰੈੱਸ ਆਪਣੇ ਤੈਅ ਸਮੇਂ ਤੋਂ ਸਿਰਫ 1-1 ਘੰਟਾ ਲੇਟ ਰਹੀ।
ਜਗਤਪੁਰਾ 'ਚੋਂ ਭਾਰੀ ਮਾਤਰਾ 'ਚ ਅਲਕੋਹਲ ਬਰਾਮਦ
NEXT STORY