ਅੰਮ੍ਰਿਤਸਰ- ਭਾਰਤ-ਪਾਕਿ ਦੇ ਤਣਾਅ ਦੇ ਮੱਦੇਨਜ਼ਰ ਰੇਲਵੇ ਵਿਭਾਗ ਨੇ ਪੰਜਾਬ ਤੇ ਜੰਮੂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਰੇਲਵੇ ਵਿਭਾਗ ਵੱਲੋਂ ਜੰਮੂ ਤੇ ਪੰਜਾਬ ਦੇ ਅੰਮ੍ਰਿਤਸਰ ਦੇ ਜ਼ਿਲ੍ਹੇ ਤੋਂ ਰਾਤ ਨੂੰ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸਰਹੱਦੀ ਇਲਾਕਾ ਹੋਣ ਕਾਰਨ ਰੇਲਵੇ ਵਿਭਾਗ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। ਇੱਥੇ ਦੱਸ ਦੇਈਏ ਕਿ ਰਾਤ ਨੂੰ ਚੱਲਣ ਵਾਲੀਆਂ ਟਰੇਨਾਂ ਸਵੇਰ ਲਈ ਰੀਸ਼ਡਿਊਲ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰ 'ਚ ਰਹਿਣ ਦੀ ਕੀਤੀ ਅਪੀਲ
ਜ਼ਿਕਰਯੋਗ ਹੈ ਕਿ ਸਰਹੱਦੀ ਇਲਾਕਿਆਂ 'ਚ ਰੈੱਡ ਜ਼ੋਨ ਦਾ ਅਲਟਰ ਜਾਰੀ ਕੀਤਾ ਗਿਆ ਹੈ। ਜਿਵੇਂ ਹੀ ਹਨ੍ਹੇਰਾ ਹੁੰਦਾ ਹੈ ਤਾਂ ਪਾਕਿਸਤਾਨ ਵੱਲੋਂ ਹਮਲਾ ਕੀਤਾ ਜਾਂਦਾ ਹੈ ਅਤੇ ਧਮਾਕਿਆਂ ਦੀ ਆਵਾਜ਼ ਸ਼ੁਰੂ ਹੋ ਜਾਂਦੀ ਹੈ। ਇਸ ਦੇ ਮੱਦੇਨਜ਼ਰ ਰੇਲਵੇ ਵਿਭਾਗ ਨੇ ਅੰਮ੍ਰਿਤਸਰ ਤੋਂ ਰਾਤ ਚੱਲਣ ਵਾਲੀਆਂ ਟਰੇਨਾਂ ਰੱਦ ਕੀਤੀਆਂ ਹਨ।
ਇਹ ਵੀ ਪੜ੍ਹੋ- ਪਠਾਨਕੋਟ ਸ਼ਹਿਰ 'ਚ ਹੋਏ 3 ਵੱਡੇ ਧਮਾਕੇ! ਲਗਾਤਾਰ ਵੱਜ ਰਹੇ ਖ਼ਤਰੇ ਦੇ ਘੁੱਗੂ
ਕਿਹੜੇ ਇਲਾਕੇ ਹਨ ਰੈੱਡ ਜ਼ੋਨ 'ਚ
ਪੰਜਾਬ ਦੇ ਕਈ ਸ਼ਹਿਰਾਂ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹੁਣ ਤੱਕ ਦੀ ਜਾਣਕਾਰੀ ਮੁਤਾਬਕ ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿ ਵਿਚਾਲੇ ਛਿੜੀ ਜੰਗ ਦੌਰਾਨ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
NEXT STORY