ਚੰਡੀਗੜ੍ਹ/ਜਲੰਧਰ (ਜਸਪ੍ਰੀਤ): ਪੰਜਾਬ ਵਿਚ 4 IAS ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਾਰੀ ਹੁਕਮਾਂ ਮੁਤਾਬਕ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਰਾਮਵੀਰ ਨੂੰ ਡਵੀਜ਼ਨਲ ਕਮਿਸ਼ਨਰ ਜਲੰਧਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਚਾਰਜ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਘਨਸ਼ਿਆਮ ਥੋਰੀ ਨੂੰ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਨੈਸ਼ਨਲ ਸਿਹਤ ਮਿਸ਼ਨ ਪੰਜਾਬ ਦਾ ਮਿਸ਼ਨ ਡਾਇਰੈਕਟਰ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ। ਪੁਨੀਤ ਗੋਇਲ ਨੂੰ ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਕਸ਼ਿਤਾ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਗਾਇਆ ਗਿਆ ਹੈ। ਇਨ੍ਹਾਂ ਅਫ਼ਸਰਾਂ ਨੂੰ ਤੁਰੰਤ ਨਵੀਂ ਤਾਇਨਾਤੀ 'ਤੇ ਜੁਆਇਨ ਕਰਨ ਦੀ ਹਦਾਇਤ ਕੀਤੀ ਗਈ ਹੈ।


ਕਪੂਰਥਲਾ 'ਚ ਬੁੱਧਵਾਰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਦਫ਼ਤਰ
NEXT STORY