ਜਲੰਧਰ (ਬਿਊਰੋ)–ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ (ਆਈ. ਏ. ਐੱਸ.) ਦੀ ਥਾਂ ਵਿਸ਼ੇਸ਼ ਸਾਰੰਗਲ (ਆਈ. ਏ. ਐੱਸ.) ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਦੀ ਕਮਾਨ ਸੌਂਪੀ ਗਈ ਹੈ। ਵਿਸ਼ੇਸ਼ ਸਾਰੰਗਲ ਨੂੰ ਸੀ. ਈ. ਓ. ਜੰਗ-ਏ-ਆਜ਼ਾਦੀ ਮੈਮੋਰੀਅਲ ਫਾਊਂਡੇਸ਼ਨ ਦਾ ਵੀ ਕਾਰਜਭਾਰ ਸੌਂਪਿਆ ਗਿਆ ਹੈ। ਜਲੰਧਰ ਨਾਲ ਪੁਰਾਣੀ ਸਾਂਝ ਹੈ ਤੇ ਉਹ ਸੀਨੀਅਰ, ਈਮਾਨਦਾਰ ਤੇ ਤਜਰਬੇਕਾਰ ਅਫ਼ਸਰਾਂ ’ਚੋਂ ਇਕ ਮੰਨੇ ਜਾਂਦੇ ਹਨ। ਉਹ ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਇਹ ਫ਼ੈਸਲਾ
ਜ਼ਿਕਰਯੋਗ ਹੈ ਕਿ ਦੇਰ ਸ਼ਾਮ 64 ਆਈ. ਏ. ਐੱਸ. ਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਜਾਰੀ ਹੁਕਮਾਂ ’ਚ ਡੀ. ਸੀ. ਜਸਪ੍ਰੀਤ ਸਿੰਘ ਦਾ ਤਬਾਦਲਾ ਕਰ ਕੇ ਡਾਇਰੈਕਟਰ ਸਮਾਜਿਕ ਨਿਆਂ ਸ਼ਕਤੀਕਰਨ ਤੇ ਘੱਟ ਗਿਣਤੀਆਂ ਵਜੋਂ ਤਾਇਨਾਤ ਕੀਤਾ ਗਿਆ ਹੈ।ਦੱਸ ਦੇਈਏ ਕਿ ਵਿਸ਼ੇਸ਼ ਸਾਰੰਗਲ 2013 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ।
ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਇਹ ਫ਼ੈਸਲਾ
NEXT STORY