ਲੁਧਿਆਣਾ (ਵਿੱਕੀ) : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਲੁਧਿਆਣਾ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ ਤੋਂ ਬਾਅਦ ਅੱਜ ਜਲੰਧਰ ਅਤੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਅਰੁਣਪਾਲ ਸਿੰਘ ਨੂੰ ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਤੂਰ ਨੂੰ ਜਲੰਧਰ ’ਚ ਪੁਲਸ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੁਖਚੈਨ ਗਿੱਲ ਅੰਮ੍ਰਿਤਸਰ ਅਤੇ ਨੌਨਿਹਾਲ ਸਿੰਘ ਜਲੰਧਰ ’ਚ ਕਮਿਸ਼ਨਰ ਵਜੋਂ ਤਾਇਨਾਤ ਸਨ। ਇਸ ਤੋਂ ਇਲਾਵਾ ਸਵਪਨਾ ਸ਼ਰਮਾ ਨੂੰ ਐੱਸ. ਐੱਸ. ਪੀ. ਜਲੰਧਰ ਦਿਹਾਤੀ, ਦੀਪਕ ਹਿਲੌਰੀ ਨੂੰ ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ, ਜੇ. ਜੇ. ਇਲੇਨੀਚੀਅਨ ਨੂੰ ਐੱਸ. ਐੱਸ. ਪੀ. ਬਠਿੰਡਾ, ਗੌਰਵ ਤੂਰਾ ਨੂੰ ਐੱਸ. ਐੱਸ. ਪੀ. ਮਾਨਸਾ, ਭੁਪਿੰਦਰ ਸਿੰਘ ਨੂੰ ਐੱਸ. ਐੱਸ. ਪੀ. ਫਾਜ਼ਿਲਕਾ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ : ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ, ਕਿਹਾ-SGPC ਲਾਂਚ ਕਰੇ ਆਪਣਾ ਚੈਨਲ
ਲੁਧਿਆਣਾ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਜਗ੍ਹਾ ਕੌਸਤੁਭ ਸ਼ਰਮਾ ਨੂੰ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਨੌਨਿਹਾਲ ਸਿੰਘ, ਸੁਖਚੈਨ ਸਿੰਘ ਅਤੇ ਕੁਝ ਹੋਰ ਅਧਿਕਾਰੀਆਂ ਨੂੰ ਅਗਲੀ ਤਾਇਨਾਤੀ ਲਈ ਡੀ. ਜੀ. ਪੀ. ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ।
ਲੁਧਿਆਣਾ ਦੀ ਅਦਾਲਤ ਨੇ ਸਿਮਰਜੀਤ ਬੈਂਸ ਨੂੰ ਐਲਾਨਿਆ ਭਗੌੜਾ
NEXT STORY