ਬਠਿੰਡਾ (ਸੁਖਵਿੰਦਰ)-ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਬਠਿੰਡਾ ਪੁਲਸ ਨੇ ਵੱਡਾ ਫੇਰਬਦਲ ਕਰਦੇ ਹੋਏ ਚਾਰ ਥਾਣਿਆਂ ਦੇ ਐੱਸ. ਐੱਚ. ਓ. ਬਦਲੇ ਗਏ ਜਦਕਿ ਤਿੰਨ ਹੋਰ ਏ. ਐੱਸ. ਆਈ. ਰੈਂਕ ਦੇ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਹਨ। ਇਸ ਫੇਰਬਦਲ ਨੂੰ ਮੁੱਖ ਮੰਤਰੀ ਵੱਲੋਂ ਕੋਟਸ਼ਮੀਰ ਚੌਕੀ ਵਿਖੇ ਡਰੱਗ ਮਾਮਲੇ ਦੇ ਸਬੰਧ ਵਿਚ ਹਾਲ ਹੀ ਵਿਚ ਕੀਤੇ ਗਏ ਤਬਾਦਲਿਆਂ ਨਾਲ ਜੋੜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
ਜ਼ਿਕਰਯੋਗ ਹੈ ਕਿ ਇਹ ਤਬਾਦਲੇ ਮੁੱਖ ਮੰਤਰੀ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੌਰੇ ਤੋਂ ਇਕ ਦਿਨ ਪਹਿਲਾਂ ਕੀਤੇ ਗਏ ਸਨ। ਨਵੇਂ ਹੁਕਮਾਂ ਅਨੁਸਾਰ ਇੰਸਪੈਕਟਰ ਮਨੀਸ਼ ਕੁਮਾਰ ਨੂੰ ਪੁਲਸ ਲਾਈਨ ਤੋਂ ਸਦਰ ਥਾਣੇ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇੰਸਪੈਕਟਰ ਬੇਅੰਤ ਸਿੰਘ ਨੂੰ ਪੁਲਸ ਲਾਈਨ ਤੋਂ ਨੰਦਗੜ੍ਹ ਥਾਣੇ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਨੰਦਗੜ੍ਹ ਥਾਣੇ ਦੇ ਇੰਚਾਰਜ ਹਰਜੀਵਨ ਸਿੰਘ ਅਤੇ ਸਦਰ ਥਾਣੇ ਦੇ ਇੰਚਾਰਜ ਜਸਵਿੰਦਰ ਸਿੰਘ ਨੂੰ ਪੁਲਸ ਲਾਈਨ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਏ. ਐੱਸ. ਆਈ. ਜਸਵਿੰਦਰ ਸਿੰਘ ਅਤੇ ਏ. ਐੱਸ. ਆਈ. ਗੁਰਮੇਲ ਸਿੰਘ ਨੂੰ ਨੰਦਗੜ੍ਹ ਥਾਣੇ ਤੋਂ ਪੁਲਸ ਲਾਈਨ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਏ. ਐੱਸ. ਆਈ. ਗਿਆਨ ਚੰਦ ਨੂੰ ਰਾਮਾ ਥਾਣੇ ਤੋਂ ਨੰਦਗੜ੍ਹ ਤਬਦੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:Punjab: ਇਕੋ ਪਰਿਵਾਰ ਦੇ 4 ਜੀਆਂ ਦੀ ਭਿਆਨਕ ਹਾਦਸੇ 'ਚ ਮੌਤ! ਮ੍ਰਿਤਕ ਦੇਹਾਂ ਪਿੰਡ ਪੁੱਜਣ 'ਤੇ ਸੋਗ 'ਚ ਡੁੱਬੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
NEXT STORY