ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਨੇ ਦੋ ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐੱਮ. ਡੀ., ਸਿਹਤ ਤੇ ਪਰਿਵਾਰ ਭਲਾਈ ਦੇ ਸਕੱਤਰ, ਪੰਜਾਬ ਰਾਜ ਮਨੁੱਖੀ ਅਧਿਕਾਰ ਦੇ ਕਮਿਸ਼ਨ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਐੱਮ. ਡੀ. ਵਰਿੰਦਰ ਕੁਮਾਰ ਸ਼ਰਮਾ ਨੂੰ ਫੂਡ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਾ ਸਕੱਤਰ ਕਮ ਡਾਇਰੈਕਟਰ ਲਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ
ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁਰਭੀ ਮਲਿਕ ਨੂੰ ਸਕੱਤਰ, ਉਦਯੋਗ ਤੇ ਵਪਾਰ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਐੱਮ.ਡੀ. ਲਾਇਆ ਗਿਆ ਹੈ। ਫੂਡ ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਸਕੱਤਰ-ਕਮ-ਡਾਇਰੈਕਟਰ ਪੁਨੀਤ ਗੋਇਲ ਨੂੰ ਹਾਲੇ ਕੋਈ ਨਿਯੁਕਤੀ ਨਹੀਂ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ
NEXT STORY