ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪ੍ਰਸ਼ਾਸਨਿਕ ਫੇਰਬਦਲ ਦਾ ਦੌਰ ਜਾਰੀ ਹੈ। ਹੁਣ 2 ਹੋਰ IAS ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਨਵੇਂ ਹੁਕਮਾਂ ਮੁਤਾਬਕ ਵਰੁਣ ਰੂਜ਼ਮ ਨੂੰ ਪ੍ਰਬੰਧਕੀ ਸਕੱਤਰ, ਟਰਾਂਸਪੋਰਟ ਤੇ ਪੰਜਾਬ ਭਵਨ, ਨਵੀਂ ਦਿੱਲੀ ਦੇ ਰੈਜ਼ੀਡੈਂਟ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜਸਪਿੰਦਰ ਸਿੰਘ ਨੂੰ ਏ.ਡੀ.ਸੀ. (ਜਨਰਲ) ਮੋਗਾ ਤੇ ਨਗਰ ਨਿਗਮ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੱਥਕੜੀ ਲਾ ਕੇ ਵਿਆਹ 'ਚ ਭੰਗੜਾ ਪਾਉਣ ਵਾਲੇ ਦੀ ਵੀਡੀਓ ਬਾਰੇ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ
ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਵੀ 2 IAS ਅਫ਼ਸਰਾਂ ਦੀ ਨਵੀਂ ਤਾਇਨਾਤੀ ਕੀਤੀ ਗਈ ਸੀ। ਇਸ ਤੋਂ ਇਲਾਵਾ ਚਾਰ ਜ਼ਿਲ੍ਹਿਆਂ ਦੇ ਪੁਲਸ ਮੁਖੀਆਂ ਸਣੇ 5 IPS ਅਫ਼ਸਰਾਂ ਦੇ ਵੀ ਤਬਾਦਲੇ ਕੀਤੇ ਗਏ ਸਨ।
ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ
NEXT STORY