ਚੰਡੀਗੜ੍ਹ (ਅੰਕੁਰ)- ਸਰਕਾਰ ਨੇ 2 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਅਨੁਸਾਰ ਗਿਰੀਸ਼ ਦਿਆਲਨ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ, ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਨਾਲ-ਨਾਲ ਮਾਰਕਫੈੱਡ ਦੇ ਮੈਨਜਿੰਗ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਪ੍ਰੀਤੀ ਯਾਦਵ ਨੂੰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਸਰੋਵਰ ’ਚ ਕੁਰਲੀ ਕਰਨ ਵਾਲੇ ਨੂੰ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਠੁਕਰਾਈ
NEXT STORY