ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਦੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦੀ ਸਮਾਂ-ਸੀਮਾ ਵਿਚ ਵਾਧਾ ਕਰ ਦਿੱਤਾ ਗਿਆ ਹੈ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਤਾਜ਼ਾ ਹਦਾਇਤਾਂ ਅਨੁਸਾਰ, ਹੁਣ 14 ਜੂਨ 2026 ਤੱਕ ਬਦਲੀਆਂ ਕੀਤੀਆਂ ਜਾ ਸਕਣਗੀਆਂ।
ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਬਦਲੀਆਂ ਦਾ ਸਮਾਂ 15 ਅਪ੍ਰੈਲ 2026 ਤੋਂ 30 ਮਈ 2026 ਤੱਕ ਨਿਰਧਾਰਿਤ ਕੀਤਾ ਗਿਆ ਸੀ। ਪਰ ਹੁਣ ਨਵੇਂ ਫੈਸਲੇ ਤਹਿਤ ਇਸ ਸਮਾਂ-ਸੀਮਾ ਨੂੰ ਵਧਾ ਕੇ 14 ਜੂਨ 2026 ਕਰ ਦਿੱਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਦੇ ਸਮੂਹ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ 'ਤੇ ਲਾਗੂ ਹੋਣਗੇ।

14 ਜੂਨ ਤੋਂ ਬਾਅਦ ਆਮ ਬਦਲੀਆਂ 'ਤੇ ਰੋਕ
ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ 14 ਜੂਨ 2026 ਤੋਂ ਬਾਅਦ ਆਮ ਬਦਲੀਆਂ 'ਤੇ ਮੁਕੰਮਲ ਰੂਪ ਵਿਚ ਪਾਬੰਦੀ ਲਗਾ ਦਿੱਤੀ ਜਾਵੇਗੀ। ਇਸ ਮਿਆਦ ਦੇ ਖਤਮ ਹੋਣ ਤੋਂ ਬਾਅਦ, ਕੋਈ ਵੀ ਤਬਾਦਲਾ ਜਾਂ ਤਾਇਨਾਤੀ ਕੇਵਲ 23 ਅਪ੍ਰੈਲ 2018 ਦੀ ਟ੍ਰਾਂਸਫਰ ਪਾਲਿਸੀ ਵਿਚ ਦਰਜ ਵਿਸ਼ੇਸ਼ ਉਪਬੰਧਾਂ ਦੇ ਅਨੁਸਾਰ ਹੀ ਕੀਤੀ ਜਾ ਸਕੇਗੀ। ਇਸ ਸਬੰਧੀ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ।
ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
NEXT STORY