ਗੁਰਦਾਸਪੁਰ/ਅੰਮ੍ਰਿਤਸਰ (ਜੀਤ ਮਠਾਰੂ, ਵਿਨੋਦ, ਅਰੁਣ)- ਭਾਰਤ-ਪਾਕਿਸਤਾਨ ਸਰਹੱਦ ’ਤੇ ਕੁਝ ਮਹੀਨੇ ਪਹਿਲਾਂ ਬਰਾਮਦ ਹੋਈ ਹੈਰੋਇਨ ਦੀ ਵੱਡੀ ਖੇਪ ਅਤੇ ਸਮੱਗਲਰਾਂ ਵੱਲੋਂ ਬੀ. ਐੱਸ. ਐੱਫ. ’ਤੇ ਚਲਾਈ ਗਈ ਗੋਲੀ ਦੇ ਮਾਮਲੇ ’ਚ ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਉਸ ਨੂੰ ਗੁਰਦਾਸਪੁਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਪੁਲਸ ਨੇ ਜੱਗੂ ਭਗਵਾਨਪੁਰੀਆ ਨੂੰ ਟ੍ਰਾਂਜਿਟ ਰਿਮਾਂਡ ’ਤੇ ਲਿਆਂਦਾ ਸੀ, ਜਿਸ ਤਹਿਤ ਅਦਾਲਤ ਨੇ ਪਹਿਲਾਂ 6 ਦਿਨ ਦਾ ਰਿਮਾਂਡ ਦਿੱਤਾ ਸੀ। ਬਾਅਦ ਵਿਚ ਪੁਲਸ ਦੀ ਮੰਗ ’ਤੇ ਇਹ ਰਿਮਾਂਡ 4 ਦਿਨ ਲਈ ਵਧਾ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਦੇ 8 ਡਾਕਟਰਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਲੱਖਾਂ ਦੀ ‘ਪ੍ਰੋਟੈਕਸ਼ਨ ਮਨੀ
ਇਸ ਤਰ੍ਹਾਂ ਰਿਮਾਂਡ ਦੇ ਕੁੱਲ 10 ਦਿਨ ਖ਼ਤਮ ਹੋਣ ਦੇ ਬਾਅਦ ਪੁਲਸ ਨੇ ਬੀਤੇ ਦਿਨ ਜੱਗੂ ਭਗਵਾਨਪੁਰੀਆ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ। ਅੰਮ੍ਰਿਤਸਰ ਅਤੇ ਮੋਗਾ ਪੁਲਸ ਵੀ ਜੱਗੂ ਭਗਵਾਨਪੁਰੀਆ ਦਾ ਟ੍ਰਾਂਜ਼ਿਟ ਰਿਮਾਂਡ ਲੈਣ ਲਈ ਪਹੁੰਚੀ ਹੋਈ ਸੀ, ਜਿਸ ਤਹਿਤ ਅਦਾਲਤ ਵੱਲੋਂ ਉਸ ਨੂੰ ਰਾਣਾ ਕੰਦੋਵਾਲੀਆ ਕਤਲ ਕੇਸ ਸਬੰਧੀ ਅੰਮ੍ਰਿਤਸਰ ਪੁਲਸ ਦੇ ਹਵਾਲੇ ਕੀਤਾ ਗਿਆ। ਉਧਰ ਉਸਨੂੰ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਿਚ ਵੀ ਪੇਸ਼ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਦੱਸਣਯੋਗ ਹੈ ਕਿ ਰਾਣਾ ਕੰਦੋਵਾਲੀਆ ਦਾ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਕਤਲ ਦੀ ਇਸ ਵਾਰਦਾਤ ਮਗਰੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਵਲੋਂ ਇਕ ਪੋਸਟ ਪਾ ਕੇ ਰਾਣਾ ਕੰਦੋਵਾਲੀਆ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਕੰਦੋਵਾਲੀਆ ਕਤਲ ਕਾਂਡ ਮਾਮਲੇ ਵਿਚ ਬਾਰੀਕੀ ਨਾਲ ਪੁੱਛਗਿੱਛ ਕਰਨ ਲਈ ਅੰਮ੍ਰਿਤਸਰ ਪੁਲਸ ਵਲੋਂ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅੰਮ੍ਰਿਤਸਰ ਪੁਲਸ ਨੂੰ ਉਸ ਦਾ 10 ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਿਸ ਗੱਡੀ ਵਿਚ ਜੱਗੂ ਭਗਵਾਨਪੁਰੀਆ ਨੂੰ ਲੈ ਕੇ ਜਾਣਾ ਸੀ, ਉਹ ਗੱਡੀ ਅਚਾਨਕ ਖ਼ਰਾਬ ਹੋ ਗਈ, ਜਿਸ ਮਗਰੋਂ ਇਕ ਹੋਰ ਗੱਡੀ ਦਾ ਇੰਤਜ਼ਾਮ ਕਰਕੇ ਭਗਵਾਨਪੁਰੀਆ ਨੂੰ ਲਿਜਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ 'ਚ ਇਸ ਵਾਰ ਰੱਜ ਕੇ ਵਰ੍ਹਿਆ ਮਾਨਸੂਨ, 5 ਅਗਸਤ ਤੱਕ ਜਾਰੀ ਰਹੇਗਾ ਦੌਰ
NEXT STORY