ਚੰਡੀਗੜ੍ਹ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ ਦੀ ਰੁਜ਼ਗਾਰ ਯੋਗਤਾ ਵਧਾਉਣ ਬਣਾਉਣ ਅਤੇ ਸੜਕਾਂ ਨੂੰ ਸਾਰਿਆਂ ਲਈ ਸੁਰੱਖਿਅਤ ਬਣਾਉਣ ਲਈ ਇਕ ਵਿਲੱਖਣ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸ਼ਾਨਦਾਰ ਪ੍ਰਾਪਤੀ ਹੈ ਕਿ ਇੱਥੇ ਲਗਭਗ ਦੋ ਸਾਲਾਂ ਦੇ ਸਮੇਂ ਦੌਰਾਨ 27,500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦਾ ਡਰਾਈਵਿੰਗ ਸਿਖਲਾਈ ਕੇਂਦਰ ਸੂਬਾ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਵਿਚਕਾਰ ਇਕ ਸਹਿਯੋਗੀ ਯਤਨ ਵਜੋਂ ਜੂਨ 2023 ਤੋਂ ਲਗਾਤਾਰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਖੇ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਡਰਾਈਵਿੰਗ ਦੀ ਸਿਖਲਾਈ ਦੇ ਕੇ ਯੋਗ ਵਪਾਰਕ ਵਾਹਨ ਡਰਾਈਵਰਾਂ ਦੀ ਘਾਟ ਨੂੰ ਪੂਰਾ ਕੀਤਾ ਹੈ ਅਤੇ ਭਵਿੱਖ ਵਿਚ ਵੀ ਯੋਗ ਡਰਾਈਵਰ ਤਿਆਰ ਕਰਨ ਵਿਚ ਇਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਾ ਰਹੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਨੇ ਵਿੱਕੀ ਨਿਹੰਗ ਦਾ ਕੀਤਾ ਐਨਕਾਊਂਟਰ
ਭੁੱਲਰ ਨੇ ਦੱਸਿਆ ਕਿ ਇਹ ਕੇਂਦਰ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ, ਰੁਜ਼ਗਾਰ ਯੋਗਤਾ ਵਧਾਉਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਰਾਈਵਿੰਗ ਦੀ ਸੁਚੱਜੀ ਸਿਖਲਾਈ ਨਾਲ ਸਬੰਧਤ ਸੜਕ ਸੁਰੱਖਿਆ ਪ੍ਰਤੀ ਉਤਸ਼ਾਹਿਤ ਹੁੰਦਾ ਹੈ ਅਤੇ ਸੰਭਾਵੀ ਹਾਦਸਿਆ ‘ਚ ਵੀ ਕਮੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਸਿਖਲਾਈ ਪ੍ਰਾਪਤ ਡਰਾਈਵਰਾਂ ਨਾਲ ਸੂਬੇ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਪ੍ਰਣਾਲੀ ਵੀ ਮਜ਼ਬੂਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਕੇਂਦਰ ਡਰਾਈਵਿੰਗ ਹੁਨਰ ਨੂੰ ਵਧਾਉਣ, ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿਚ ਡਰਾਈਵਰਾਂ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਸਕਾਰਪਿਓ 'ਚ ਆਏ ਮੁੰਡਿਆਂ ਨੇ ਵਰ੍ਹਾ 'ਤਾਂ ਗੋਲੀਆਂ ਦੀ ਮੀਂਹ, 1 ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ ਕਿਨਾਰੇ ਖੜ੍ਹੇ ਨੌਜਵਾਨਾਂ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ! ਇਲਾਜ ਦੌਰਾਨ ਇਕ ਦੀ ਮੌਤ
NEXT STORY