ਚੰਡੀਗੜ੍ਹ : ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀ ਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਇਸ ਤੋਂ ਪਹਿਲਾ ਪੁਰਾਣੀ ਪ੍ਰਣਾਲੀ ਤਹਿਤ ਰਜਿਸਟਰਾਂ ਉਪਰ ਹਾਜ਼ਰੀ ਲੱਗਦੀ ਸੀ। ਉਨ੍ਹਾਂ ਦੱਸਿਆ ਕਿ ਟਰਾਂਪੋਰਟ ਵਿਭਾਗ ਅਧੀਨ ਅਤੇ ਐੱਸ.ਡੀ.ਐੱਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਆਨਲਾਈਨ ਹਾਜ਼ਰੀ ਲਾਉਣ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਕਰਮਚਾਰੀ ਨੂੰ ਕੋਈ ਦਿੱਕਤ ਨਾ ਆਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਹਾਜ਼ਰੀ ਐਮ ਸੇਵਾ ਐਪ ‘ਤੇ ਆਨਲਾਈਨ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱਗਣੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸੇਵਾ ਮੁਕਤੀ ਦੀ ਉਮਰ ਹੱਦ ਵਿਚ ਵਾਧਾ
ਭੁੱਲਰ ਨੇ ਅੱਗੇ ਦੱਸਿਆ ਕਿ ਵਿਭਾਗ ਦੇ ਸਮੁੱਚੇ ਕਰਮਚਾਰੀਆਂ ਦੇ ਐੱਮ ਸੇਵਾ ਲਾਗਇਨ ਬਣਾਉਣ ਅਤੇ ਯੂਜ਼ਰ ਗਾਈਡ ਉਪਲੱਬਧ ਕਰਵਾਉਣ ਮਗਰੋਂ ਹਾਜ਼ਰੀ ਲਾਉਣ ਦੀ ਇਹ ਆਨਲਾਈਨ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕੋਈ ਵੀ ਮੁਲਾਜ਼ਮ ਘਰ ਬੈਠ ਕੇ ਆਨਲਾਈਨ ਹਾਜ਼ਰੀ ਨਹੀਂ ਲਾ ਸਕੇਗਾ, ਕਿਉਂਕਿ ਸਬੰਧਤ ਨੂੰ ਜੀਓ ਫੈਂਸਿੰਗ ਦੇ ਨਾਲ-ਨਾਲ ਲਾਟੀਟਿਊਡ ਅਤੇ ਲੌਂਗੀਟਿਊਡ ਸਾਫਟਵੇਅਰ ਦਾ ਇਸਤੇਮਾਲ ਵੀ ਕਰਨਾ ਪਏਗਾ, ਜਿਸ ਨਾਲ ਹਾਜ਼ਰੀ ਲਗਾਉਣ ਸਮੇਂ ਸਬੰਧਤ ਮੁਲਾਜ਼ਮ ਦੀ ਲੋਕੇਸ਼ਨ ਵੀ ਦਫਤਰ ਕੋਲ ਪਹੁੰਚ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਡੀ ਖ਼ੁਸ਼ਖ਼ਬਰੀ, ਛੇਵੇਂ ਤਨਖਾਹ ਕਮਿਸ਼ਨ ਤਹਿਤ ਸਰਕਾਰ ਦਾ ਵੱਡਾ ਫ਼ੈਸਲਾ
ਭੁੱਲਰ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਮੁਲਾਜ਼ਮ ਨੇ ਦਫਤਰ ਤੋਂ ਬਾਹਰ ਕਿਸੇ ਕੰਮ ਜਾਣਾ ਹੈ ਤਾਂ ਸਬੰਧਤ ਮੁਲਾਜ਼ਮ ਮੋਬਾਈਲ ਰਾਹੀਂ ਆਪਣੀ ਲੋਕੇਸ਼ਨ ਭੇਜਣੀ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਜਿੱਥੇ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ, ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੂਰ ਹੋਣਗੀਆਂ।
ਇਹ ਵੀ ਪੜ੍ਹੋ : Punjab ਦਾ ਇਹ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪੈਣਗੇ ਗੜ੍ਹੇ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
NEXT STORY