ਗੁਰਦਾਸਪੁਰ (ਹਰਮਨ)-ਟ੍ਰੈਫਿਕ ਚਲਾਨਾਂ ਦਾ ਭੁਗਤਾਨ ਕਰਨ ਦੇ ਚਲਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਟਰਾਂਸਪੋਰਟ ਅਫਸਰ ਵੱਲੋਂ 749 ਗੱਡੀਆਂ ਨੂੰ ਬਲੈਕ ਲਿਸਟਿਡ ਕਰ ਦਿੱਤਾ ਹੈ। ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ 31-12-2024 ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵਿਭਾਗ ਵੱਲੋਂ ਗੱਡੀਆਂ ਨੂੰ ਬਲੈਕ ਲਿਸਟਿਡ ਕਰਨ ਦੀ ਕਾਰਵਾਈ ਕੀਤੀ ਗਈ ਹੈ।
ਜਾਣਕਾਰੀ ਦਿੰਦੇ ਹੋਇਆ ਟਰਾਂਸਪੋਰਟ ਅਧਿਕਾਰੀ ਰਨਪ੍ਰੀਤ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਹੈੱਡ ਆਫਿਸ ਤੋਂ ਮਿਲੇ ਆਦੇਸ਼ਾਂ ਤੋਂ ਬਾਅਦ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਗੱਲ ਇਹ ਹੈ ਕਿ ਟਰਾਂਸਪੋਰਟ ਅਧਿਕਾਰੀ ਵੱਲੋਂ ਗੁਰਦਾਸਪੁਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਚੈਕਿੰਗ ਦੌਰਾਨ ਇਨ੍ਹਾਂ ਵਾਹਨਾਂ ਦੇ ਚਲਾਨ ਕੱਟੇ ਗਏ ਸਨ। ਉਨ੍ਹਾਂ ਕਿਹਾ ਕਿ ਵਾਹਨ ਚਾਲਕਾਂ ਵੱਲੋਂ ਚਾਰ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਜਦੋਂ ਗੱਡੀਆਂ ਦੇ ਚਲਾਨ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਵਿਭਾਗ ਵੱਲੋਂ ਸਖ਼ਤ ਐਕਸ਼ਨ ਲੈਂਦੇ ਹੋਇਆ ਗੱਡੀਆਂ ਨੂੰ ਬਲੈਕ ਲਿਸਟਡ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- Punjab: ਮਾਤਮ 'ਚ ਬਦਲੀਆਂ ਖੁਸ਼ੀਆਂ, ਕੱਲ੍ਹ ਭਰਾ ਅੱਜ ਭੈਣ ਦੀ ਮੌਤ
ਅਧਿਕਾਰੀ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਵੀ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਸਕੂਲ ਦੀਆਂ ਚੱਲਣ ਵਾਲੀਆਂ ਗੱਡੀਆਂ ਲਈ ਜਿੰਮੇਦਾਰ ਹਨ। ਉਨ੍ਹਾਂ ਦੱਸਿਆ ਕਿ ਸਕੂਲ ਦੀ ਗੱਡੀਆਂ ਦੇ ਦਸਤਾਵੇਜ਼ ਪੂਰੇ ਰੱਖੋ। ਜੇਕਰ ਇਸ ’ਚ ਖਾਮੀ ਪਾਈ ਗਈ ਤਾਂ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਸੋਮਵਾਰ ਨੂੰ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਟ੍ਰੈਫਿਕ ਚੈਕਿੰਗ ਦੇ ਦੌਰਾਨ ਟਰਾਂਸਪੋਰਟ ਅਧਿਕਾਰੀ ਵੱਲੋਂ 5 ਟਰੱਕਾਂ ਨੂੰ ਇੰਪਾਊਂਡ ਕੀਤਾ ਗਿਆ। ਇਸ ਸਬੰਧੀ ਟਰਾਂਸਪੋਰਟ ਅਧਿਕਾਰੀ ਰਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦਾ ਬਣਦਾ ਜੁਰਮਾਨਾ ਦੇਣ ਤੋਂ ਬਾਅਦ ਬਲੈਕ ਲਿਸਟ ਕੀਤੀ ਗਈ ਗੱਡੀ ਰਿਲੀਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਖਤ ਆਦੇਸ਼ ਦਿੱਤੇ ਗਏ ਹਨ। ਟਰਾਂਸਪੋਰਟ ਵਿਭਾਗ ਵੱਲੋਂ ਜਿੰਨਾਂ ਗੱਡੀਆਂ ਨੂੰ ਬਲੈਕ ਲਿਸਟ ਕੀਤਾ ਗਿਆ ਹੈ, ਹੁਣ ਇਸ ਗੱਡੀ ’ਤੇ ਵਿਭਾਗ ਉਦੋਂ ਤੱਕ ਕੋਈ ਵੀ ਕਾਰਵਾਈ ਨਹੀਂ ਕਰੇਗਾ ਜਦੋਂ ਤੱਕ ਲੋਕ ਆਪਣੀ ਇਨ੍ਹਾਂ ਗੱਡੀਆਂ ਦੇ ਜੁਰਮਾਨੇ ਅਦਾ ਨਹੀਂ ਕਰ ਲੈਂਦੇ। ਓਦੋ ਤੱਕ ਨਾ ਤਾਂ ਇਹ ਗੱਡੀ ਟਰਾਸਫਰ ਹੋ ਸਕੇਗੀ ਅਤੇ ਨਾ ਹੀ ਇਹ ਗੱਡੀ ਦੀ ਬੀਮਾ ਤੇ ਧੂੰਆਂ ਪਰਚੀ ਕੱਟੀ ਜਾਵੇਗੀ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਇੱਥੋਂ ਤੱਕ ਕਿ ਟੈਕਸ ਵਾਲੀਆਂ ਗੱਡੀਆਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਆਪਣੀਆਂ ਇਨ੍ਹਾਂ ਗੱਡੀਆਂ ਦੇ ਜੁਰਮਾਨੇ ਅਦਾ ਕਰ ਕੇ ਗੱਡੀਆਂ ਨੂੰ ਬਲੈਕ ਲਿਸਟ ਤੋਂ ਬਾਹਰ ਕਢਵਾਓ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਗੱਡੀ ਖਰੀਦਣ ਤੋਂ ਪਹਿਲਾਂ ਉਸ ਦਾ ਪੂਰਾ ਡਾਟਾ ਦਫਤਰ ਵਿਖੇ ਜਰੂਰ ਚੈੱਕ ਕਰਵਾਓ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਵਾਰ-ਵਾਰ ਡਿਊਟੀ ਬਦਲਣ ਕਾਰਨ ਫੋਨ 'ਤੇ ਭੜਕਿਆ SHO,ਕਿਹਾ-ਮੈਂ ਚਲਾ...
NEXT STORY