ਜਲੰਧਰ (ਸੋਨੂੰ)- ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਲੰਧਰ ਦੇ ਡਰਾਈਵਿੰਗ ਟਰੈਕ 'ਤੇ ਛਾਪਾ ਮਾਰਿਆ ਗਿਆ। ਇਥੇ ਦੱਸ ਦੇਈਏ ਕਿ ਵਿਜੀਲੈਂਸ ਨੇ ਬੀਤੇ ਦਿਨ ਮਿਲੀਆਂ ਸ਼ਿਕਾਇਤਾਂ 'ਤੇ ਜਲੰਧਰ ਟਰੈਕ 'ਤੇ ਵੀ ਛਾਪਾ ਮਾਰਿਆ ਸੀ। ਇਸੇ ਕਰਕੇ ਟਰਾਂਸਪੋਰਟ ਮੰਤਰੀ ਟਰੈਕ 'ਤੇ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਪਹੁੰਚੇ ਅਤੇ ਕੰਮ ਦੀ ਜਾਂਚ ਕਰ ਰਹੇ ਹਨ। ਜਾਣਕਾਰੀ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਪਹਿਲਾਂ ਉਨ੍ਹਾਂ ਨੇ ਰੋਪੜ ਅਤੇ ਫਗਵਾੜਾ ਦੇ ਟਰੈਕਾਂ ਦੀ ਜਾਂਚ ਕੀਤੀ। ਇਸ ਤੋਂ ਬਾਅਦ ਉਹ ਜਲੰਧਰ ਦੇ ਟਰੈਕ 'ਤੇ ਪਹੁੰਚੇ।

ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮਕਸਦ ਇਹ ਹੈ ਕਿ ਇਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਟੈਸਟ ਦੇਣ ਆਏ ਲੋਕਾਂ ਨਾਲ ਗੱਲਬਾਤ ਕੀਤੀ, ਜਿੱਥੇ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਟੈਸਟ ਦੇਣ ਸਮੇਂ ਕਿਸੇ ਨੇ ਕੋਈ ਗੈਰ-ਕਾਨੂੰਨੀ ਪੈਸਾ ਮੰਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਚਾਹੁੰਦੇ ਹਨ ਕਿ ਜੋ ਵੀ ਕਿਸੇ ਵੀ ਦਫ਼ਤਰ ਵਿੱਚ ਜਾ ਕੇ ਕੋਈ ਕੰਮ ਕਰਵਾਉਣ ਜਾਂਦਾ ਹੈ ਤਾਂ ਉਸ ਨੂੰ ਧੁੱਪ ਦੀ ਬਜਾਏ ਛਾਂ ਵਿਚ ਬੈਠਣ ਲਈ ਸ਼ੈੱਡ ਮਿਲੇ ਅਤੇ ਪੀਣ ਲਈ ਠੰਡਾ ਪਾਣੀ ਮਿਲਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਪੱਧਰ 'ਤੇ ਫੇਰਬਦਲ, 355 ਪੁਲਸ ਮੁਲਾਜ਼ਮਾਂ ਦੇ ਤਬਾਦਲੇ
ਜਿਸ ਨੂੰ ਲੈ ਕੇ ਸਾਡੇ ਦਫ਼ਤਰ ਵੱਲੋਂ ਸਾਰੇ ਆਰ. ਟੀ. ਓ. ਦਫ਼ਤਰਾਂ ਨੂੰ ਡੇਢ ਲੱਖ ਰੁਪਏ ਤੱਕ ਖ਼ਰਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜੇਕਰ ਇਸ ਤੋਂ ਇਲਾਵਾ ਕੋਈ ਹੋਰ ਸਮੱਸਿਆ ਹੈ ਜਾਂ ਇਨ੍ਹਾਂ ਦਫ਼ਤਰਾਂ ਨੂੰ ਕਿਸੇ ਹੋਰ ਚੀਜ਼ ਦੀ ਲੋੜ ਹੈ, ਤਾਂ ਉਹ ਵੀ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਥੇ ਹੀ ਆਰ. ਸੀ. ਪ੍ਰਿੰਟਿੰਗ ਸਬੰਧੀ ਲੋਕਾਂ ਨੂੰ ਆ ਰਹੀ ਸਮੱਸਿਆ ਬਾਰੇ ਮੰਤਰੀ ਨੇ ਕਿਹਾ ਕਿ ਸਮਾਰਟ ਚਿੱਪ ਕੰਪਨੀ ਵੱਲੋਂ ਇਹ ਕੰਮ ਗੈਰ-ਕਾਨੂੰਨੀ ਢੰਗ ਨਾਲ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਪ੍ਰਿੰਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ। ਆਉਣ ਵਾਲੇ ਸਮੇਂ ਵਿੱਚ ਬਕਾਇਆ ਕੰਮ ਵੀ ਪੂਰਾ ਕਰ ਲਿਆ ਜਾਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਸਟਾਫ਼ ਸਬੰਧੀ ਉਨ੍ਹਾਂ ਤੋਂ ਸਮੀਖਿਆ ਲਈ ਜਾਵੇਗੀ। ਇਥੇ ਜੋ ਵੀ ਸਟਾਫ਼ ਦੀ ਲੋੜ ਹੈ, ਉਹ ਵੀ ਜਲਦੀ ਹੀ ਭਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪ੍ਰਸ਼ਾਸਨ 'ਚ ਫਿਰ ਵੱਡਾ ਫੇਰਬਦਲ, ਹੁਣ ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, List 'ਚ ਵੇਖੋ ਵੇਰਵੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਤੇ ਮੁਲਜ਼ਮ ਵਿਚਾਲੇ ਮੁਠਭੇੜ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
NEXT STORY