ਚੰਡੀਗੜ੍ਹ (ਅਸ਼ਵਨੀ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਤੋਂ ਅਸਤੀਫ਼ੇ ਬਾਅਦ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਦੇ ਹੀ ਉਨ੍ਹਾਂ ਦੇ ਪੁਰਾਣੇ ਸਾਥੀਆਂ ਨੇ ਕੈਪਟਨ ਨੂੰ ਨਿਸ਼ਾਨੇ ’ਤੇ ਲੈ ਲਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ’ਤੇ ਚਰਨਜੀਤ ਸਿੰਘ ਚੰਨੀ ਕੈਬਨਿਟ ਦੇ ਮੰਤਰੀਆਂ ਨੇ ਵੱਖ-ਵੱਖ ਤਰੀਕੇ ਨਾਲ ਕੈਪਟਨ ’ਤੇ ਸ਼ਬਦੀ ਹਮਲੇ ਕੀਤੇ ਹਨ।
ਇਹ ਵੀ ਪੜ੍ਹੋ : ਨਵੇਂ ਅੰਦਾਜ਼ ’ਚ ਵੇਖੋ ਭਗਵੰਤ ਮਾਨ ਦਾ ‘ਜਗ ਬਾਣੀ’ ਨਾਲ ਇੰਟਰਵਿਊ, ਪੂਰਾ ਪ੍ਰੋਗਰਾਮ ਸ਼ੁੱਕਰਵਾਰ ਸਵੇਰੇ 9 ਵਜੇ
ਕੈਪਟਨ ਵਲੋਂ ਆਪਣੇ ਅਸਤੀਫ਼ੇ ’ਚ ਇਕ ਵਾਰ ਫ਼ਿਰ ਤੋਂ ਨਵਜੋਤ ਸਿੰਘ ਸਿੱਧੂ ’ਤੇ ਉਨ੍ਹਾਂ ਦੇ ਦੋਸਤ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨ ਫੌਜ ਪ੍ਰਮੁੱਖ ਜਰਨਲ ਬਾਜਵਾ ਦੇ ਸਬੰਧਾਂ ਦਾ ਜ਼ਿਕਰ ਕਰਨ ’ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਿੱਖਾ ਹਮਲਾ ਬੋਲਿਆ ਹੈ। ਰਾਜਾ ਵੜਿੰਗ ਨੇ ਸਿੱਧੂ-ਬਾਜਵਾ ਮੁੱਦੇ ’ਤੇ ਪਲਟਵਾਰ ਕਰਦਿਆਂ ਮੋਦੀ ਅਤੇ ਨਵਾਜ ਸ਼ਰੀਫ ਦੀ ਫੋਟੋ ਸ਼ੇਅਰ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਜੱਫ਼ੀ ਪਾਈ ਹੋਈ ਹੈ। ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਹ ਉਨ੍ਹਾਂ ਦੇ ਕਰੀਬੀ ਦੋਸਤ ਮੋਦੀ ਦੀ ਫੋਟੋ ਹੈ, ਜਿਸ ਦੇ ਨਾਲ ਛੇਤੀ ਹੀ ਕੈਪਟਨ ਅਮਰਿੰਦਰ ਸਿੰਘ ਸੀਟ ਸ਼ੇਅਰਿੰਗ ਅਤੇ ਗਠਜੋੜ ਕਰਨ ਵਾਲੇ ਹਨ। ਵੜਿੰਗ ਨੇ ਲਿਖਿਆ ਹੈ, ਤੁਹਾਡੇ ਨਵੇਂ ਬਣ ਰਹੇ ਸਾਥੀ ਦੀਆਂ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ।
ਇਹ ਵੀ ਪੜ੍ਹੋ : ਪੰਜਾਬ ’ਚ ਕੀ ਪ੍ਰਸ਼ਾਂਤ ਕਿਸ਼ੋਰ ਮੁੜ ਸਰਗਰਮ ਹੋ ਰਹੇ ਹਨ!
ਸ਼ੌਕ ਦਾ ਕੋਈ ਮੁੱਲ ਨਹੀਂ, ਰਾਮਪੁਲਾ ਫੂਲ ਦੇ ਇਸ ਸ਼ਖ਼ਸ ਨੇ ਸੰਭਾਲੇ 400 ਸਾਲ ਪੁਰਾਣੇ ਦੁਰਲੱਭ ਸਿੱਕੇ
NEXT STORY