ਜਲੰਧਰ (ਨਰਿੰਦਰ ਮੋਹਨ)- ਪੰਜਾਬ ਦੇ ਟਰਾਂਸਪੋਰਟ ਵਿਭਾਗ 'ਚ ਵੀ ਜਾਅਲੀ ਜਾਂ ਫਰਜ਼ੀ ਡਿਗਰੀਆਂ ਦੇ ਆਧਾਰ 'ਤੇ ਨੌਕਰੀਆਂ ਲੈਣ ਦਾ ਮਾਮਲਾ ਸਾਹਮਣੇ ਆਉਣ ਲੱਗਾ ਹੈ। ਟਰਾਂਸਪੋਰਟ ਵਿਭਾਗ ਨੇ ਇਸ ਆਧਾਰ 'ਤੇ ਆਪਣੇ ਮੁੱਖ ਤਕਨੀਸ਼ੀਅਨ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਦਿਲਚਸਪ ਗੱਲ ਇਹ ਹੈ ਕਿ ਉਕਤ ਅਧਿਕਾਰੀ ਆਪਣੀ ਨਿਯੁਕਤੀ ਦੇ ਸਮੇਂ ਤੋਂ ਹੀ ਵਿਵਾਦਾਂ ਵਿਚ ਘਿਰਿਆ ਹੋਇਆ ਸੀ ਅਤੇ ਉਸ ਦਾ ਕੇਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੱਲ ਰਿਹਾ ਸੀ। ਪਰ ਇਸ ਦੇ ਬਾਵਜੂਦ ਵਿਭਾਗ ਨੇ ਉਸ ਨੂੰ ਤਰੱਕੀ ਵੀ ਦਿੱਤੀ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵਿਭਾਗ ਨੇ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੀ ਜਾਂਚ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਆਪਣੇ ਪਿਤਾ ਨੂੰ ਜਾਅਲੀ ਮੈਡੀਕਲ ਆਧਾਰ 'ਤੇ ਦਿਵਿਆਂਗ ਵਿਖਾ ਕੇ ਨੌਕਰੀਆਂ ਕਰ ਰਹੇ ਹਨ।
ਇਹ ਵੀ ਪੜ੍ਹੋ- ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ, ਅਮਰੀਕਾ 'ਚ ਆਦਮਪੁਰ ਦੇ ਨੌਜਵਾਨ ਦੀ ਮੌਤ
ਫੁਲਬੀਰ ਸਿੰਘ ਨੂੰ 2012 ਦੇ ਅੰਤ ਵਿੱਚ ਟਰਾਂਸਪੋਰਟ ਵਿਭਾਗ ਵਿੱਚ ਮੁੱਖ ਤਕਨੀਸ਼ੀਅਨ ਵਜੋਂ ਨਿਯੁਕਤ ਕੀਤਾ ਗਿਆ ਸੀ। ਪਰ ਜਲਦੀ ਹੀ ਸਾਲ 2013 ਵਿੱਚ ਉਕਤ ਟੈਕਨੀਸ਼ੀਅਨ ਵਿਰੁੱਧ ਅਦਾਲਤ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਗਈ। ਦਸ ਸਾਲ ਤਫ਼ਤੀਸ਼ ਅਤੇ ਅਦਾਲਤੀ ਕੇਸਾਂ ਵਿੱਚ ਲੱਗ ਗਏ ਅਤੇ ਇਸ ਦੌਰਾਨ ਉਕਤ ਟੈਕਨੀਸ਼ੀਅਨ ਨੇ ਪ੍ਰਮੋਸ਼ਨ ਵੀ ਲੈ ਲਈ ਅਤੇ ਲੋੜ ਤੋਂ ਵੱਧ ਚਾਰਜ ਵੀ ਦਿੱਤਾ ਗਿਆ, ਜੋਕਿ ਇਕ ਵੱਖਰੀ ਜਾਂਚ ਦਾ ਵਿਸ਼ਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਟੈਕਨੀਸ਼ੀਅਨ ਕੋਲ ਜਿਸ ਅਹੁਦੇ ਲਈ ਨਿਯੁਕਤ ਕੀਤਾ ਗਿਆ ਸੀ, ਉਸ ਨਾਲ ਸਬੰਧਤ ਡਿਗਰੀ ਨਹੀਂ ਸੀ। ਸਗੋਂ ਉਸ ਨੇ ਕੋਈ ਹੋਰ ਡਿਗਰੀ ਵਿਖਾ ਕੇ ਨਿਯੁਕਤੀ ਲੈ ਲਈ ਸੀ।
ਇਸ ਸਾਲ 21 ਅਪ੍ਰੈਲ ਨੂੰ ਹਾਈਕੋਰਟ ਨੇ ਇਸ ਮਾਮਲੇ 'ਚ ਆਪਣਾ ਫ਼ੈਸਲਾ ਦਿੱਤਾ ਸੀ। ਇਸ ਤੋਂ ਬਾਅਦ ਟਰਾਂਸਪੋਰਟ ਵਿਭਾਗ ਨੇ ਉਕਤ ਟੈਕਨੀਸ਼ੀਅਨ ਨੂੰ ਆਪਣਾ ਪੱਖ ਰੱਖਣ ਲਈ ਦੋ ਵਾਰ ਬੁਲਾਇਆ। ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਉਕਤ ਹੈੱਡ ਟੈਕਨੀਸ਼ੀਅਨ ਆਪਣਾ ਪੱਖ ਪੇਸ਼ ਨਹੀਂ ਕਰ ਸਕਿਆ ਅਤੇ ਨਾ ਹੀ ਕੋਈ ਢੁੱਕਵਾਂ ਦਸਤਾਵੇਜ਼ ਪੇਸ਼ ਕਰ ਸਕਿਆ, ਜਿਸ ਕਾਰਨ ਫੂਲਵੀਰ ਕੁਮਾਰ ਟੈਕਨੀਸ਼ੀਅਨ ਗ੍ਰੇਡ-1 ਜੋ ਕਿ ਸਰਵਿਸ ਸਟੇਸ਼ਨ ਇੰਚਾਰਜ ਪੰਜਾਬ ਰੋਡਵੇਜ਼ ਹੈ। ਮੋਗਾ ਵਿੱਚ ਸੇਵਾਵਾਂ ਦੇ ਰਹੇ ਸਨ, ਨੂੰ ਤੁਰੰਤ ਪ੍ਰਭਾਵ ਤੋਂ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ ਦੇ ਮਸ਼ਹੂਰ ਜੋੜੇ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਮਗਰੋਂ ਪਤੀ ਹੋਇਆ ਲਾਈਵ, ਰੋ-ਰੋ ਕੇ ਖੋਲ੍ਹੇ ਵੱਡੇ ਰਾਜ਼
ਇਹ ਸਿਰਫ਼ ਇਕ ਕੇਸ ਨਹੀਂ ਹੈ ਬਲਕਿ ਦਰਜਨ ਤੋਂ ਵੱਧ ਅਜਿਹੇ ਕੇਸ ਹਨ ਜਿਨ੍ਹਾਂ ਵਿੱਚ ਯੋਗਤਾ ਦਸਤਾਵੇਜ਼ ਵਿਵਾਦ ਵਿੱਚ ਹਨ। ਇਸ ਦੇ ਨਾਲ ਹੀ ਕਈ ਅਜਿਹੇ ਕਰਮਚਾਰੀ ਅਤੇ ਅਧਿਕਾਰੀ ਵੀ ਹਨ, ਜਿਨ੍ਹਾਂ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈਆਂ ਹਨ। ਯਾਨੀ ਕਿ ਇੱਕ ਮੁਲਾਜ਼ਮ ਨੇ ਆਪਣੀ ਮਾੜੀ ਸਿਹਤ ਦਾ ਹਵਾਲਾ ਦੇ ਕੇ ਆਪਣੇ ਬੱਚਿਆਂ ਨੂੰ ਮੈਡੀਕਲ ਆਧਾਰ 'ਤੇ ਨੌਕਰੀ 'ਤੇ ਲਗਵਾ ਦਿੱਤਾ, ਭਾਵੇਂ ਕਿ ਉਹ ਪੂਰੀ ਸਿਹਤ ਵਿੱਚ ਰਹਿ ਰਹੇ ਸਨ। ਹਾਲਾਂਕਿ ਬਾਅਦ ਵਿੱਚ ਸਰਕਾਰ ਨੇ ਇਹ ਫ਼ੈਸਲਾ ਵਾਪਸ ਲੈ ਲਿਆ ਸੀ। ਪਰ ਮੈਡੀਕਲ ਆਧਾਰ 'ਤੇ ਨਿਯੁਕਤ ਅਧਿਕਾਰੀ ਵੀ ਹੁਣ ਵੱਡੇ ਅਹੁਦਿਆਂ 'ਤੇ ਕਾਬਜ਼ ਹਨ।
ਇਹ ਵੀ ਪੜ੍ਹੋ- ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਮਿਲੇਗੀ ਇਹ ਖ਼ਾਸ ਸਹੂਲਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਆਨਲਾਈਨ ਆਰ.ਓ. ਵਿਧੀ ਸ਼ੁਰੂ
NEXT STORY