ਗੁਰਦਾਸਪੁਰ (ਗੁਰਪ੍ਰੀਤ ਸਿੰਘ ਚਾਵਲਾ) : ਬਟਾਲਾ 'ਚ ਕਾਹਨੂੰਵਾਨ ਰੋਡ 'ਤੇ ਭੇਤਭਰੇ ਹਾਲਾਤ ਵਿੱਚ ਟ੍ਰੈਵਲ ਏਜੰਟ ਦਾ ਕੰਮ ਕਰਦੇ ਇਕ ਵਿਅਕਤੀ ਵੱਲੋਂ ਫਾਹ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਿਤ ਮਸੀਹ (30) ਵਾਸੀ ਪਿੰਡ ਸਿੱਧਵਾਂ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪਾਸਟਰ ਜੋਗਿੰਦਰ ਮਸੀਹ ਨੇ ਦੱਸਿਆ ਕਿ ਅਮਿਤ ਮਸੀਹ ਉਸ ਦਾ ਜਵਾਈ ਸੀ ਅਤੇ ਇਥੇ ਪੁਲਸ ਲਾਈਨ ਰੋਡ ’ਤੇ ਟ੍ਰੈਵਲ ਏਜੰਟ ਦਾ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਅਮਿਤ ਉਸ ਦੇ ਘਰੋਂ ਦਫ਼ਤਰ ਗਿਆ ਸੀ ਅਤੇ ਦੇਰ ਸ਼ਾਮ ਉਨ੍ਹਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ।
ਇਹ ਵੀ ਪੜ੍ਹੋ : ਪੈਟਰੋਲ ਪੰਪਾਂ ’ਤੇ ਵਧ ਰਹੀਆਂ ‘ਹਮਲਿਆਂ ਅਤੇ ਲੁੱਟ-ਖੋਹ’ ਦੀਆਂ ਘਟਨਾਵਾਂ
ਜੋਗਿੰਦਰ ਮਸੀਹ ਨੇ ਦੱਸਿਆ ਕਿ ਉਸ ਦੇ ਜਵਾਈ ਨੂੰ ਕੁਝ ਲੋਕ ਪ੍ਰੇਸ਼ਾਨ ਕਰ ਰਹੇ ਸਨ। ਓਧਰ ਇਹ ਵੀ ਪਤਾ ਲੱਗਾ ਹੈ ਕਿ ਉਕਤ ਟ੍ਰੈਵਲ ਏਜੰਟ ਅੱਜ ਆਪਣੀ ਦੁਕਾਨ ’ਤੇ ਇਕੱਲਾ ਸੀ ਤਾਂ ਉਸ ਨੇ ਪੱਖੇ ਦੀ ਕੁੰਡੀ ਨਾਲ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਚੌਕੀ ਸਿੰਬਲ ਦੇ ਇੰਚਾਰਜ ਏਐੱਸਆਈ ਸੁਖਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਣ ਉਪਰੰਤ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਥੇ ਹੀ ਪੁਲਸ ਅਧਕਾਰੀਆਂ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਰਹਾਲੀ ਥਾਣਾ ਹਮਲਾ : ਜੇਲ੍ਹ ’ਚ ਬੰਦ ਲੰਡਾ ਦੇ ਸਾਥੀਆਂ ਨੇ ਫੋਨ ਰਾਹੀਂ ਸੰਪਰਕ ਬਣਾ ਤਿਆਰ ਕੀਤਾ ਸੀ ਪਲਾਨ!
NEXT STORY