ਕਪੂਰਥਲਾ (ਭੂਸ਼ਣ/ਮਹਾਜਨ) : ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਨਿਊਜ਼ੀਲੈਂਡ ਭੇਜਣ ਦੇ ਨਾਂ ’ਤੇ ਇਕ ਨੌਜਵਾਨ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਟ੍ਰੈਵਲ ਏਜੰਟ ਖਿਲਾਫ ਮਾਮਲਾ ਦਰਜ ਕੀਤਾ ਹੈ। ਫਿਲਹਾਲ ਮੁਲਜ਼ਮ ਟ੍ਰੈਵਲ ਏਜੰਟ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
ਜਾਣਕਾਰੀ ਮੁਤਾਬਕ ਵਿਜੇ ਪ੍ਰਕਾਸ਼ ਵਾਸੀ ਮੁਹੱਲਾ ਲਕਸ਼ਮੀ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣਾ ਕਰੀਅਰ ਬਣਾਉਣ ਲਈ ਨਿਊਜ਼ੀਲੈਂਡ ਜਾਣਾ ਚਾਹੁੰਦਾ ਸੀ। ਇਸ ਦੌਰਾਨ ਇਲਾਕੇ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਉਸ ਦੀ ਮੁਲਾਕਾਤ ਟ੍ਰੈਵਲ ਏਜੰਟ ਸੁਰਜੀਤ ਸਿੰਘ ਵਾਸੀ ਭੋਰਾ ਸਦਰ ਬੰਗਾ ਐੱਸ. ਬੀ. ਐੱਸ. ਨਗਰ ਨਾਲ ਕਰਵਾਈ, ਜਿਸ ਨੇ ਉਸ ਨਾਲ ਗੱਲ ਕੀਤੀ ਅਤੇ 9 ਲੱਖ ਰੁਪਏ ਵਿਚ ਨਿਊਜ਼ੀਲੈਂਡ ਭੇਜਣ ਲਈ ਰਾਜ਼ੀ ਹੋ ਗਿਆ।
ਇਹ ਵੀ ਪੜ੍ਹੋ : Passport ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ ; ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ
ਜਿਸ ਤੋਂ ਬਾਅਦ 6 ਲੱਖ ਰੁਪਏ ਅਤੇ ਪਾਸਪੋਰਟ ਤੇ ਹੋਰ ਦਸਤਾਵੇਜ਼ ਟਰੈਵਲ ਏਜੰਟ ਨੂੰ ਦੇ ਦਿੱਤੇ। ਏਜੰਟ ਨੇ ਉਸ ਨੂੰ ਵੀਜ਼ਾ ਦੇ ਦਿੱਤਾ ਪਰ ਜਦੋਂ ਜਾਂਚ ਕੀਤੀ ਗਈ ਤਾਂ ਉਹ ਜਾਅਲੀ ਨਿਕਲਿਆ। ਫਿਰ ਮੈਂ ਏਜੰਟ ਨਾਲ ਗੱਲ ਕੀਤੀ ਤਾਂ ਉਸਨੇ ਕਿਹਾ ਕਿ ਉਹ ਹੁਣੇ ਵੀਜ਼ਾ ਤੇ ਟਿਕਟ ਭੇਜਦਾ ਹੈ, ਬਾਕੀ 3 ਲੱਖ ਰੁਪਏ ਦੇ ਦਿਓ ਜਿਸ ਤੋਂ ਬਾਅਦ ਉਸ ਨੇ 3 ਲੱਖ ਰੁਪਏ ਦੇ ਦਿੱਤੇ। ਏਜੰਟ ਨੇ ਉਸ ਨੂੰ ਵੀਜ਼ਾ ’ਤੇ ਟਿਕਟ ਭੇਜ ਦਿੱਤੀ। ਜਦੋਂ ਜਾਂਚ ਕੀਤੀ ਤਾਂ ਉਹ ਵੀ ਜਾਅਲੀ ਨਿਕਲੇ।
ਇਸ ਤੋਂ ਬਾਅਦ ਜਦੋਂ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਏਜੰਟ ਦਾ ਨੰਬਰ ਬੰਦ ਸੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਟ੍ਰੈਵਲ ਏਜੰਟ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਪੁਲਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ : ਟਰੰਪ ਦੀ ਪ੍ਰਵਾਸੀਆਂ ਖਿਲਾਫ ਕਾਰਵਾਈ, 205 ਭਾਰਤੀਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਪਹੁੰਚੇਗਾ ਫੌਜੀ ਜਹਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ! ਅਗਲੇ 2 ਦਿਨਾਂ ਲਈ ਵੀ ਹੋਈ ਭਵਿੱਖਬਾਣੀ
NEXT STORY