ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਕਿਹਾ ਹੈ ਕਿ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹੁਣ ਪੰਜਾਬ ਸਰਕਾਰ ਚੰਗਰ ਇਲਾਕੇ ਦੀ ਨੁਹਾਰ ਬਦਲਣ ਦੀ ਦਿਸ਼ਾ ਵਿਚ ਜ਼ਿਕਰਯੋਗ ਪੁਲਾਘਾਂ ਪੁੱਟ ਰਹੀ ਹੈ। ਇਸ ਇਲਾਕੇ ਵਿਚ 80 ਕਰੋੜ ਰੁਪਏ ਦੀ ਲਿਫਟ ਸਿੰਚਾਈ ਯੋਜਨਾ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਸਟੋਰੇਜ ਟੈਂਕ ਬਣਾ ਕੇ 8 ਕਰੋੜ ਦੀ ਲਾਗਤ ਨਾਲ ਟ੍ਰੀਟ ਕੀਤਾ ਪੀਣ ਵਾਲਾ ਸ਼ੁੱਧ ਪਾਣੀ ਚੰਗਰ ਵਾਸੀਆਂ ਤੱਕ ਪਹੁੰਚਾਉਣ ਦੇ ਪ੍ਰਬੰਧ ਕੀਤੇ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਹੋ ਰਿਹੈ ਬਦਲਾਅ! ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਜਾਣੋ 21 ਤਾਰੀਖ਼ ਤੱਕ Weather ਅਪਡੇਟ
ਇਹ ਪ੍ਰਗਟਾਵਾ ਆਪਣੇ ਸੋਸ਼ਲ ਮੀਡੀਆ ਸੰਦੇਸ਼ ਰਾਹੀਂ ਕਰਦੇ ਬੈਂਸ ਨੇ ਚੰਗਰ ਵਾਸੀਆ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੇ ਭਰੋਸੇ ਨੂੰ ਪੂਰੀ ਤਰ੍ਹਾਂ ਕਾਇਮ ਰੱਖਿਆ ਜਾਵੇਗਾ। ਬੈਂਸ ਨੇ ਕਿਹਾ ਕਿ ਤਾਰਾਪੁਰ ਤੋਂ ਸਮਲਾਹ ਤੱਕ 18 ਫੁੱਟ ਚੌੜੀ 11 ਕਿਲੋਮੀਟਰ ਲੰਬੀ ਸੜਕ ਦੀ ਸੌਗਾਤ ਚੰਗਰ ਵਾਸੀਆਂ ਨੂੰ ਦਿੱਤੀ ਜਾ ਰਹੀ ਹੈ।
ਇਸ ਮਾਰਗ ਦੇ ਬਣਨ ਨਾਲ ਕਈ ਇਤਿਹਾਸਕ ਧਾਰਮਿਕ ਅਸਥਾਨਾਂ ਨੂੰ ਜਾਣ ਲਈ ਸੁਚਾਰੂ ਆਵਾਜਾਈ ਦੀ ਸਹੂਲਤ ਮਿਲੇਗੀ। ਬੈਂਸ ਨੇ ਕਿਹਾ ਕਿ ਖੇਤਾਂ 'ਚ ਪਾਣੀ ਦੀ ਕਮੀ ਲੰਬੇ ਸਮੇਂ ਤੋਂ ਇਕ ਵੱਡੀ ਸਮੱਸਿਆ ਰਹੀ ਸੀ। ਇਸ ਵਾਅਦੇ ਨੂੰ ਪੂਰਾ ਕਰਦੇ ਪੰਜਾਬ ਸਰਕਾਰ ਨੇ 80 ਕਰੋੜ ਰੁਪਏ ਦੀ ਲਾਗਤ ਨਾਲ “ਲਿਫਟ ਇਰੀਗੇਸ਼ਨ ਪ੍ਰਾਜੈਕਟ” ਸ਼ੁਰੂ ਕੀਤਾ ਹੈ, ਜਿਸ ਰਾਹੀਂ ਹੁਣ ਚੰਗਰ ਖੇਤਰ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ।
ਇਹ ਵੀ ਪੜ੍ਹੋ: Punjab:ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਸੋਹਣਾ-ਸੁਨੱਖਾ ਪੁੱਤ, 2 ਭੈਣਾਂ ਦੇ ਇਕਲੌਤੇ ਭਰਾ ਦੀ ਪੁਰਤਗਾਲ 'ਚ ਮੌਤ
ਉਨ੍ਹਾਂ ਕਿਹਾ ਕਿ ਅਸੀਂ ਜਿਹੜਾ ਪਾਣੀ ਖੇਤਾਂ ਵਿਚ ਲੈ ਕੇ ਗਏ ਹਾਂ, ਹੁਣ ਉਸੇ ਪਾਣੀ ਨੂੰ ਟ੍ਰੀਟ ਕਰਕੇ ਲੋਕਾਂ ਨੂੰ ਪੀਣ ਯੋਗ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਉਦੇਸ਼ ਲਈ 8 ਕਰੋੜ ਰੁਪਏ ਦਾ ਨਵਾਂ ਪਾਣੀ ਟ੍ਰੀਟਮੈਂਟ ਅਤੇ ਸਟੋਰੇਜ ਪ੍ਰਾਜੈਕਟ ਲੈ ਕੇ ਆਇਆ ਜਾ ਰਿਹਾ ਹੈ, ਜਿਸ ਨਾਲ ਪਹਾੜੀ ਇਲਾਕੇ ਦੇ ਹਰ ਘਰ ਤੱਕ ਸ਼ੁੱਧ ਅਤੇ ਸੁਰੱਖਿਅਤ ਪਾਣੀ ਪਹੁੰਚੇਗਾ। ਉਨ੍ਹਾਂ ਕਿਹਾ ਕਿ ਚੰਗਰ ਖੇਤਰ ਦੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ ਤਾਂ ਜੋ ਆਵਾਜਾਈ ਸੁਚਾਰੂ ਹੋ ਸਕੇ ਅਤੇ ਖੇਤਰ ਵਿਚ ਉਦਯੋਗਾਂ ਦੇ ਆਉਣ ਦੇ ਮੌਕੇ ਵਧ ਸਕਣ।
ਉਨ੍ਹਾਂ ਦੱਸਿਆ ਕਿ ਤਾਰਾਪੁਰ ਤੋਂ ਸਮਲਾਹ ਤੱਕ ਦੀ ਸੜਕ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ। ਇਸੇ ਤਰ੍ਹਾਂ ਮੱਸੇਵਾਲ ਤੋਂ ਸਮਲਾਹ ਤੱਕ ਦੀ 11 ਕਿਲੋਮੀਟਰ ਲੰਬੀ ਸੜਕ ਲਈ ਟੈਂਡਰ ਹੋ ਚੁੱਕਾ ਹੈ ਅਤੇ ਕੰਮ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਤੋਂ ਬਾਅਦ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਕੋਟਲਾ ਤੋਂ ਸਮਲਾਹ ਵਾਲੀ ਸੜਕ ਨੂੰ ਵੀ 18 ਫੁੱਟ ਚੌੜਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: DIG ਭੁੱਲਰ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, 14 ਦਿਨਾਂ ਲਈ ਭੇਜਿਆ ਗਿਆ ਜੁਡੀਸ਼ੀਅਲ ਰਿਮਾਂਡ 'ਤੇ
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਚੰਗਰ ਤੱਕ ਦੀ ਸੜਕ, ਕੀਰਤਪੁਰ ਸਾਹਿਬ-ਬਿਲਾਸਪੁਰ ਰੋਡ ਜਾਂ ਕੋਟਲਾ ਰਾਹੀਂ ਸਮਲਾਹ ਤੱਕ ਜਾਣ ਵਾਲਾ ਰੂਟ, ਸਭ ਸੜਕਾਂ ਨੂੰ ਇਕਸਾਰ ਚੌੜਾ ਤੇ ਮਜ਼ਬੂਤ ਬਣਾਇਆ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਚੰਗਰ ਦੇ ਪਹਾੜਪੁਰ ਵਿੱਚ ਇੱਕ ਸ਼ਾਨਦਾਰ “ਗੁੱਜਰ ਭਵਨ” ਦਾ ਨਿਰਮਾਣ ਕੀਤਾ ਜਾਵੇਗਾ, ਜੋ ਖੇਤਰ ਦੀਆਂ ਸਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ਦਾ ਕੇਂਦਰ ਬਣੇਗਾ। ਉਨ੍ਹਾਂ ਕਿਹਾ ਕਿ ਇਸ ਭਵਨ ਲਈ ਰਕਮ ਜਾਰੀ ਹੋ ਚੁੱਕੀ ਹੈ ਤੇ ਜਲਦ ਹੀ ਇਸਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਹੌਲਦਾਰ ਤੇ ਸਬ ਇੰਸਪੈਕਟਰ ਦੀ ਅੱਧੀ ਦਰਜਨ ਨੌਜਵਾਨਾਂ ਨੇ ਕੀਤੀ ਕੁੱਟਮਾਰ, ਹੈਰਾਨ ਕਰੇਗਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਮੀਤ ਹੇਅਰ ਨੇ ਹੱਲ ਕਰਵਾਇਆ ਬਡਬਰ ਬੁੱਲ੍ਹੇਸ਼ਾਹ ਬਸਤੀ ਦੇ ਗੰਦੇ ਪਾਣੀ ਦਾ ਮਸਲਾ
NEXT STORY