ਫਰੀਦਕੋਟ (ਜਗਤਾਰ) : ਫਰੀਦਕੋਟ ਦੇ ਕਸਬਾ ਗੋਲੇਵਾਲਾ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਪਿੰਡ ਦੇ ਖੇਤਾਂ ਵਿਚ ਟਰੈਫਿਕ ਪੁਲਸ ਦੇ ਮੁਲਾਜ਼ਮ ਦੀ ਲਾਸ਼ ਸ਼ੱਕੀ ਹਾਲਾਤ ਵਿਚ ਇਕ ਦਰੱਖਤ ਨਾਲ ਲਟਕਦੀ ਹੋਈ ਮਿਲੀ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਸੱਤਾ ਵਜੋਂ ਹੋਈ ਜੋ ਜ਼ਿਲ੍ਹੇ ਦੇ ਕਸਬਾ ਸਾਦਿਕ ਵਿਖੇ ਟਰੈਫਿਕ ਪੁਲਸ ਵਿਚ ਤਾਇਨਾਤ ਸੀ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੇ ਦੋ ਇਲਾਕਿਆਂ ’ਚ ਲੱਗੀ ਪੂਰਨ ਤਾਲਾਬੰਦੀ

ਸੂਤਰਾਂ ਮੁਤਾਬਕ ਮਾਮਲਾ ਸ਼ੱਕੀ ਜਾਪ ਰਿਹਾ ਹੈ ਕਿਉਂਕਿ ਜਿਸ ਦਰੱਖਤ ਨਾਲ ਪੁਲਸ ਮੁਲਾਜ਼ਮ ਸਤਨਾਮ ਸਿੰਘ ਦੀ ਲਾਸ਼ ਲਟਕ ਰਹੀ ਹੈ ਉਸ ਨਾਲ ਸਤਨਾਮ ਦੇ ਪੈਰ ਅੱਧੇ ਨਾਲੋਂ ਵੱਧ ਜ਼ਮੀਨ ’ਤੇ ਹਨ। ਉਧਰ ਪੁਲਸ ਵਲੋਂ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।
ਇਹ ਵੀ ਪੜ੍ਹੋ : ਪਤਨੀ ਦੀ ਸ਼ਿਕਾਇਤ ’ਤੇ ਜਲੰਧਰ ਪੁਲਸ ਨੇ ਪਤੀ ਖ਼ਿਲਾਫ਼ ਦਰਜ ਕੀਤਾ ਮਾਮਲਾ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮੋਗਾ ’ਚ ਵੱਡੀ ਵਾਰਦਾਤ, ਪੇਕੇ ਗਈ ਸੀ ਪਤਨੀ, ਪਤੀ ਨੇ ਕੁਹਾੜੀ ਨਾਲ ਵੱਢੀ ਗੁਆਂਢਣ
NEXT STORY