ਚੰਡੀਗੜ੍ਹ (ਗੰਭੀਰ) - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਸਾਰੀਆਂ ਅਦਾਲਤਾਂ ਨੂੰ ਜ਼ਿਲ੍ਹਾ ਅਦਾਲਤ, ਜ਼ਿਲ੍ਹਾ ਨਿਆਂਪਾਲਿਕਾ ਤੇ ਟ੍ਰਾਇਲ ਕੋਰਟ ਕਹਿਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਵੱਲੋਂ 14 ਜਨਵਰੀ ਨੂੰ ਜਾਰੀ ਕੀਤੇ ਗਏ ਪੱਤਰ ’ਚ ਨਿਰਦੇਸ਼ ਦਿੱਤੇ ਗਏ ਹਨ ਕਿ ਅਧਿਕਾਰਤ ਪੱਤਰ ਵਿਹਾਰ, ਹਾਈ ਕੋਰਟ ਤੇ ਜ਼ਿਲ੍ਹਾ ਅਦਾਲਤਾਂ ’ਚ ਅਧੀਨ ਜੱਜ, ਅਧੀਨ ਅਦਾਲਤ, ਹੇਠਲੀ ਅਦਾਲਤ ਆਦਿ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ।
ਇਹ ਵੀ ਪੜ੍ਹੋ : ਹੁਣ ਘਰ ਬੈਠੇ ਮਿਲੇਗੀ ਜ਼ਮੀਨ/ਫਲੈਟ ਦੀ ਰਜਿਸਟਰੀ ਦੀ ਸਹੂਲਤ, ਇਸ ਸੂਬੇ ਦੇ CM ਦਾ ਵੱਡਾ ਐਲਾਨ
ਇਸ ਦੌਰਾਨ ਚੀਫ ਜਸਟਿਸ ਸ਼ੀਲ ਨਾਗੂ ਨੇ ਨਿਰਦੇਸ਼ ਦਿੱਤੇ ਕਿ ਹੁਣ ਤੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਸਾਰੀਆਂ ਅਦਾਲਤਾਂ (ਹਾਈ ਕੋਰਟ ਨੂੰ ਛੱਡ ਕੇ) ਨੂੰ ਜ਼ਿਲ੍ਹਾ ਅਦਾਲਤ, ਜ਼ਿਲਾ ਨਿਆਂਪਾਲਿਕਾ, ਟ੍ਰਾਇਲ ਕੋਰਟ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਚਿਤ ਹੋਵੇਗਾ ਜੇ ਇਸ ਅਦਾਲਤ ਦੀ ਰਜਿਸਟਰੀ ਹੇਠਲੀਆਂ ਅਦਾਲਤਾਂ ਨੂੰ ‘ਹੇਠਲੀਆਂ ਅਦਾਲਤਾਂ’ ਕਹਿਣਾ ਬੰਦ ਕਰ ਦੇਵੇ। ਹੇਠਲੀ ਅਦਾਲਤ ਦੇ ਰਿਕਾਰਡ ਨੂੰ ਵੀ ਹੇਠਲੀ ਅਦਾਲਤ ਦਾ ਰਿਕਾਰਡ (ਐੱਲ.ਸੀ.ਆਰ.) ਨਹੀਂ ਕਿਹਾ ਜਾਣਾ ਚਾਹੀਦਾ। ਇਸ ਦੀ ਬਜਾਏ ਇਸ ਨੂੰ ਟ੍ਰਾਇਲ ਕੋਰਟ ਦਾ ਰਿਕਾਰਡ (ਟੀ.ਸੀ.ਆਰ.) ਕਿਹਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ: ਏਅਰਪੋਰਟ 'ਤੇ ਪੁੱਤ ਨੂੰ ਛੱਡਣ ਜਾ ਰਹੇ ਪਰਿਵਾਰ ਨਾਲ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, 4 ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Big Breaking: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ CM ਮਾਨ ਦੀ ਪੇਸ਼ੀ ਅੱਜ
NEXT STORY