ਸੰਗਰੂਰ : ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ’ਤੇ 20 ਫਰਵਰੀ ਨੂੰ ਹੋਈਆਂ ਚੋਣਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਿਆ ਹੈ। ਪੰਜਾਬ ਦੀ ਹੌਟ ਸੀਟ ਮੰਨੇ ਜਾਣ ਵਾਲੀ ਦਿੜ੍ਹਬਾ ਹਲਕੇ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਥੇ ਇਸ ਵਾਰ ਇਸ ਸੀਟ 'ਤੇ ਕਾਂਗਰਸ ਵੱਲੋਂ ਅਜੈਬ ਸਿੰਘ ਰਟੌਲ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਗੁਲਜ਼ਾਰ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਮੁੜ ਹਰਪਾਲ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚਾ ਵੱਲੋਂ ਮਾਲਵਿੰਦਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਸੋਮਾ ਸਿੰਘ ਘਰਾਚੋਂ (ਢੀਂ.) ਨੂੰ ਚੋਣ ਮੈਦਾਨ 'ਚ ਉਤਾਰਿਆ
ਗਿਆ ਹੈ। ਇਸ ਸੀਟ 'ਤੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ 'ਚ ਸਖਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਰਿਜ਼ਲਟ Live : ਅੰਮ੍ਰਿਤਸਰ ਪੂਰਬੀ ’ਚ ਨਵਜੋਤ ਸਿੱਧੂ ਤੇ ਮਜੀਠੀਆ ਵਿਚਾਲੇ ਸਖ਼ਤ ਟੱਕਰ
ਨੋਟ - ਵਿਧਾਨ ਸਭਾ ਚੋਣਾਂ ਦੇ ਨਤੀਜੇ ਸਭ ਤੋਂ ਪਹਿਲਾਂ ਜਾਨਣ ਲਈ ‘ਜਗ ਬਾਣੀ’ ਦੀ ਐਂਡਰਾਇਡ ਐੱਪ ਡਾਊਨ ਕਰੋ।
ਸਮਰਾਲਾ ਤੋਂ ‘ਆਪ’ ਉਮੀਦਵਾਰ ਜਗਤਾਰ ਸਿੰਘ ਦਿਆਲਪੁਰਾ ਜੇਤੂ ਕਰਾਰ, ਕਿਸਾਨ ਆਗੂ ਰਾਜੇਵਾਲ ਹਾਰੇ
NEXT STORY