ਅੰਮ੍ਰਿਤਸਰ (ਸਰਬਜੀਤ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਸਿੱਖ ਕਤਲੇਆਮ ਦੀ ਵਰ੍ਹੇਗੰਢ ’ਤੇ ਬੀਤੇ ਦਿਨ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ’ਸੱਚ ਦੀ ਦੀਵਾਰ’ ’ਤੇ ਮੋਮਬੱਤੀਆਂ ਬਾਲ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੋਮਬੱਤੀ ਮਾਰਚ ਦੀ ਅਗਵਾਈ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤੀ। ਇਸ ਮੌਕੇ ਸੰਗਤਾਂ ਵਿਚ ਰੋਸ ਸੀ ਕਿ ਸਿੱਖ ਕੌਮ ਨੂੰ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਲਈ 41 ਸਾਲ ਤੋਂ ਵੱਧ ਸਮਾਂ ਬੀਤ ਗਿਆ ਪਰ ਹਾਲੇ ਵੀ ਕੁਝ ਦੋਸ਼ੀ ਹਾਲੇ ਵੀ ਬਾਹਰ ਘੁੰਮ ਰਹੇ ਹਨ।
ਇਹ ਵੀ ਪੜ੍ਹੋ : ਰੇਲਵੇ ਨੇ ਟਿਕਟ ਬੁਕਿੰਗ ਨਿਯਮਾਂ 'ਚ ਕੀਤਾ ਬਦਲਾਅ, ਸੌਣ ਦਾ ਸਮਾਂ ਵੀ ਬਦਲਿਆ
ਇਸ ਮੌਕੇ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਦੇ ਯਤਨਾਂ ਸਦਕਾ ਤੇ ਸਿੱਖ ਕੌਮ ਦੇ ਵੱਡਮੁੱਲੇ ਸਹਿਯੋਗ ਸਦਕਾ ਸੱਜਣ ਕੁਮਾਰ ਵਰਗੇ ਵੱਡੇ ਕਾਂਗਰਸੀ ਆਗੂ ਸਲਾਖਾਂ ਪਿੱਛੇ ਹਨ। ਇਸੇ ਤਰੀਕੇ ਦਿੱਲੀ ਕਤਲੇਆਮ ਦੇ ਨਾਲ-ਨਾਲ ਕਾਨਪੁਰ ਵਿਚ ਹੋਏ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਵੀ 40-40 ਸਾਲਾਂ ਬਾਅਦ ਸਜ਼ਾਵਾਂ ਹੋਈਆਂ ਹਨ। ਉਹਨਾਂ ਕਿਹਾ ਕਿ ਜਦੋਂ ਤੱਕ ਸਿੱਖ ਕਤਲੇਆਮ ਦੇ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਜਾਂਦੇ ਅਸੀਂ ਟਿਕ ਕੇ ਨਹੀਂ ਬੈਠਾਂਗੇ। ਉਹਨਾਂ ਕਿਹਾ ਕਿ ਜਗਦੀਸ਼ ਟਾਈਟਲਰ ਦੇ ਖਿਲਾਫ ਕੇਸ ਪਹਿਲਾਂ ਹੀ ਚਲ ਰਿਹਾ ਹੈ ਜਦੋਂ ਕਿ ਕਮਲਨਾਥ ਖਿਲਾਫ ਵੀ ਕੇਸ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਾਂ ਜਿਹਨਾਂ ਦੀ ਅਗਵਾਈ ਵਿਚ ਕੇਂਦਰ ਵਿਚ ਐਨਡੀਏ ਸਰਕਾਰ ਸਥਾਪਿਤ ਹੋਣ ਤੋਂ ਬਾਅਦ ਬੰਦ ਕੀਤੇ ਗਏ ਸਾਰੇ ਕੇਸਾਂ ਦੀ ਜਾਂਚ ਵਾਸਤੇ ਐਸਆਈਟੀ ਦਾ ਗਠਨ ਕੀਤਾ ਗਿਆ ਅਤੇ ਸਾਰੇ ਕੇਸ ਨਵੇਂ ਸਿਰੇ ਤੋਂ ਖੋਲ੍ਹੇ ਗਏ ਜਿਸਦੀ ਬਦੌਲਤ ਅੱਜ ਅਨੇਕਾਂ ਦੋਸ਼ੀ ਸਲਾਖਾਂ ਪਿੱਛੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ ਬਾਰੇ ਮੰਤਰੀ ਦਾ ਵੱਡਾ ਬਿਆਨ
NEXT STORY