ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋ ਗਈ। ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਨ੍ਹਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਨ੍ਹਾਂ 'ਚ ਸ. ਹਰਮੇਲ ਸਿੰਘ ਟੌਹੜਾ,ਰਘੁਬੀਰ ਸਿੰਘ, ਭਾਨੂ ਪ੍ਰਤਾਪ ਸਿੰਘ ਮਨਕੋਟੀਆ, ਦਲਜੀਤ ਸਿੰਘ, ਰਿੰਕੂ ਸਿੰਘ, ਪ੍ਰਿਤਪਾਲ ਸਿੰਘ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ ਭੱਲਾ ਅਤੇ ਚਰਨਜੀਤ ਆਹੂਜਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਸਖ਼ਤ ਹਦਾਇਤਾਂ ਜਾਰੀ, ਪ੍ਰਿੰਸੀਪਲਾਂ ਨੇ ਨਾ ਕੀਤਾ ਆਹ ਕੰਮ ਤਾਂ...
ਪੰਜਾਬ 'ਚ ਆਏ ਹੜ੍ਹਾਂ ਦੌਰਾਨ ਅਕਾਲ ਚਲਾਣਾ ਕਰਨ ਵਾਲੇ ਆਮ ਨਾਗਰਿਕਾਂ ਲਈ ਵੀ ਸਦਨ ਅੰਦਰ ਅਫ਼ਸੋਸ ਪ੍ਰਗਟ ਕੀਤਾ ਗਿਆ। ਇਸ ਤੋਂ ਇਲਾਵਾ ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਭਰਾ ਸ੍ਰੀ ਰਾਮ ਪ੍ਰਸ਼ਾਦ ਸ਼ਰਮਾ ਦੇ ਦਿਹਾਂਤ 'ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਨ੍ਹਾਂ ਵਿੱਛੜੀਆਂ ਰੂਹਾਂ ਲਈ ਸਦਨ ਅੰਦਰ ਕੁੱਝ ਸਮੇਂ ਲਈ ਮੌਨ ਧਾਰਨ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡਾ ਹੋਇਆ ਬੰਦ! ਜਹਾਜ਼ਾਂ 'ਚ ਸਫ਼ਰ ਕਰਨ ਵਾਲੇ ਲੋਕ ਦੇਣ ਧਿਆਨ
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 26 ਤੋਂ 29 ਸਤੰਬਰ ਤੱਕ ਚੱਲੇਗਾ। ਇਹ ਵੀ ਦੱਸ ਦੇਈਏ ਕਿ ਪੰਜਾਬ 'ਚ ਹੜ੍ਹਾਂ ਕਾਰਨ ਵੱਡੀ ਤਬਾਹੀ ਹੋਈ ਹੈ। ਇਸ ਮੁੱਦੇ 'ਤੇ ਵਿਚਾਰ-ਚਰਚਾ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਸ ਇਜਲਾਸ ਦੌਰਾਨ ਵਿਰੋਧੀ ਧਿਰ ਦੇ ਮੈਂਬਰ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਰਾਹਤ ਬਚਾਅ ਕਾਰਜਾਂ ਜਾਂ ਹੋਰ ਮੁੱਦਿਆਂ ਨੂੰ ਲੈ ਕੇ ਹੰਗਾਮਾ ਕਰ ਸਕਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਬੇਅੰਤ ਸਿੰਘ ਪਾਰਕ ’ਚ ਵੀ ਪਟਾਕਾ ਮਾਰਕਿਟ ਲਾਉਣ ਨੂੰ ਲੈ ਕੇ ਵਿਰੋਧ ਤੇਜ਼, ਉਦਯੋਗਿਕ ਸੰਗਠਨਾਂ ਨੇ ਜਤਾਇਆ ਰੋਸ
NEXT STORY