ਬਰਨਾਲਾ (ਵਿਵੇਕ ਸਿੰਧਵਾਨੀ, ਰਵੀ, ਪੁਨੀਤ)- ਟ੍ਰਾਈਡੈਂਟ ਗਰੁੱਪ ਵੱਲੋਂ ਗਰੁੱਪ ਦੇ ਸੰਸਥਾਪਕ ਰਾਜ ਸਭਾ ਮੈਂਬਰ ਪਦਮਸ਼੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਅਰੂਣ ਮੈਮੋਰੀਅਲ ਹਾਲ ਬਰਨਾਲਾ ਵਿਖੇ ਸੀ. ਐੱਮ. ਸੀ. ਲੁਧਿਆਣਾ ਦੀ ਟੀਮ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਜਾਂਚ ਕੈਂਪ ਦਾ ਸਮੀ ਉਦਘਾਟਨ ਕੀਤਾ ਗਿਆ। ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਰਿਬਨ ਕੱਟ ਕੇ ਕੀਤਾ। ਇਹ ਕੈਂਪ 5 ਦਸੰਬਰ ਤੱਕ ਚੱਲੇਗਾ, ਜਿਸ ’ਚ ਹਜ਼ਾਰਾਂ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਮਿਲਣ ਦੀ ਉਮੀਦ ਹੈ।
ਉਦਘਾਟਨੀ ਸਮਾਰੋਹ ਦੌਰਾਨ, ਡਿਪਟੀ ਕਮਿਸ਼ਨਰ ਦੇ ਨਾਲ ਜ਼ਿਲਾ ਪੁਲਸ ਮੁਖੀ ਮੁਹੰਮਦ ਸਰਫਰਾਜ ਆਲਮ ਅਤੇ ਸਿਵਲ ਸਰਜਨ ਡਾ. ਬਲਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ, ਝਲੂਰ ਕੁਟੀਆ ਦੇ ਮੁਖੀ ਸੁਆਮੀ ਅੰਮ੍ਰਿਤਸਰ ਨੰਦ ਜੀ, ਸਾਬਕਾ ਸੰਸਦ ਰਾਜਦੇਵ ਸਿੰਘ ਖਾਲਸਾ, ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਤੇ ਨਰਿੰਦਰ ਗਰਗ ਨੀਟਾ ਸਮੇਤ ਵੱਡੀ ਗਿਣਤੀ ’ਚ ਸਮਾਜ ਸੇਵੀ ਅਤੇ ਸਿਆਸੀ ਆਗੂ ਉਚੇਚੇ ਮਹਿਮਾਨ ਵਜੋਂ ਸ਼ਾਮਲ ਹੋਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ 'ਚ ਘੁੰਮ ਰਹੇ ਨੇ 2 ਅੱਤਵਾਦੀ
ਬਰਨਾਲਾ ਵੈੱਲਫੇਅਰ ਕਲੱਬ ਦੇ ਚੇਅਰਮੈਨ ਵਿਵੇਕ ਸਿੰਧਵਾਨੀ ਨੇ ਆਏ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੈਂਬਰ ਰਾਜ ਸਭਾ ਪਦਮਸ਼੍ਰੀ ਰਾਜਿੰਦਰ ਗੁਪਤਾ ਦੀ ਰਹਿਨੁਮਾਈ ਹੇਠ ਸ਼ੁਰੂ ਹੋਏ ਇਸ ਵਿਸ਼ਾਲ ਮੈਡੀਕਲ ਜਾਂਚ ਕੈਂਪ ਨੂੰ ਲੈ ਕੇ ਲੋਕਾਂ ’ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਪਦਮਸ਼੍ਰੀ ਰਾਜਿੰਦਰ ਗੁਪਤਾ ਜੀ, ਜੋ ਵਿਦੇਸ਼ ’ਚ ਹੋਣ ਕਾਰਨ ਸਮਾਗਮ ’ਚ ਸ਼ਾਮਲ ਨਹੀਂ ਹੋ ਸਕੇ, ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਬਰਨਾਲਾ ਲਈ ਦੋ ਵੱਡੀਆਂ ਯੋਜਨਾਵਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਬਹੁਤ ਜਲਦ ਬਰਨਾਲਾ ’ਚ 300 ਬਿਸਤਰਿਆਂ ਦਾ ਹਸਪਤਾਲ ਅਤੇ ਧਨੌਲਾ ’ਚ ਪੰਜਾਬ ’ਚੋਂ ਸਭ ਤੋਂ ਵੱਡਾ ਲੜਕੀਆਂ ਦਾ ਕਾਲਜ ਬਣਵਾਇਆ ਜਾਵੇਗਾ।
ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ
NEXT STORY