ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਭਾਰਤ-ਪਾਕਿਸਤਾਨ ਸਰਹੱਦ 'ਤੇ ਕਰਤਾਰਪੁਰ ਲਾਂਘੇ ਦੇ ਰਸਤੇ 'ਚ ਆਏ ਰਾਵੀ ਦਰਿਆ ਦੇ ਪਾਣੀ ਦੇ ਚਲਦੇ ਅਤੇ ਪਾਣੀ ਦੀ ਮਾਰ ਹੇਠ ਭਾਰਤ-ਪਾਕਿਸਤਾਨ ਨੂੰ ਜੋੜਨ ਵਾਲੀ ਸੜਕ ਦੇ ਹਾਲਾਤ ਖਸਤਾ ਹੋਣ ਕਾਰਨ ਜਿੱਥੇ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਅੱਜ ਤੱਕ 3 ਦਿਨਾਂ ਲਈ ਬੰਦ ਕੀਤੀ ਗਈ ਸੀ, ਉਥੇ ਹੀ ਅੱਜ ਵੀ ਲਗਾਤਾਰ ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਘੱਟ ਨਾ ਹੋਣ ਕਰਕੇ ਅਤੇ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੇ ਅਲਰਟ ਨੂੰ ਧਿਆਨ 'ਚ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੀ ਇਸ ਯਾਤਰਾ ਨੂੰ 2 ਦਿਨ ਹੋਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਉੱਜ ਤੋਂ ਬਾਅਦ ਹੁਣ ਰਾਵੀ ਦਰਿਆ 'ਚ ਬਣੇ ਹੜ੍ਹ ਵਰਗੇ ਹਾਲਾਤ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚ ਦੇ ਹੁਕਮ
ਇਸ ਬਾਰੇ ਜਾਣਕਾਰੀ ਦਿੰਦਿਆਂ ਡੀਸੀ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਯਾਤਰਾ ਕੱਲ੍ਹ ਐਤਵਾਰ ਤੇ ਸੋਮਵਾਰ ਨੂੰ ਨਹੀਂ ਜਾਵੇਗੀ। ਯਾਤਰਾ ਨੂੰ ਮੁੜ ਸ਼ੁਰੂ ਕਰਨ ਲਈ 24 ਜੁਲਾਈ ਦਿਨ ਸੋਮਵਾਰ ਦੀ ਸ਼ਾਮ ਨੂੰ ਦੁਬਾਰਾ ਰੀਵਿਊ ਕੀਤਾ ਜਾਵੇਗਾ। ਡੀਸੀ ਦਾ ਕਹਿਣਾ ਸੀ ਕਿ ਯਾਤਰੀਆਂ ਦੀ ਸੁਰੱਖਿਆ ਉਨ੍ਹਾਂ ਲਈ ਪਹਿਲ ਹੈ। ਉਥੇ ਹੀ ਉਨ੍ਹਾਂ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵੱਧ ਹੋਣ ਦੇ ਚਲਦੇ ਪਾਕਿਸਤਾਨ ਵਾਲੇ ਪਾਸਿਓਂ ਇਹ ਪਾਣੀ ਭਾਰਤ ਦੀ ਕੰਡਿਆਲੀ ਤਾਰ ਨੇੜੇ ਆ ਗਿਆ ਹੈ।
ਇਹ ਵੀ ਪੜ੍ਹੋ : ਨੇਪਾਲ 'ਚ ਡੇਢ ਕੁਇੰਟਲ ਸੋਨਾ ਬਰਾਮਦ, ਤਸਕਰੀ ਦਾ ਮਾਸਟਰਮਾਈਂਡ ਚੀਨੀ ਨਾਗਰਿਕ ਗ੍ਰਿਫ਼ਤਾਰ
ਇਸ ਦੇ ਨਾਲ ਹੀ ਜੋ ਭਾਰਤ-ਪਾਕਿਸਤਾਨ ਨੂੰ ਜੋੜਨ ਵਾਲੀ ਸੜਕ ਵੀ ਭਾਰਤ ਵਾਲੀ ਸਾਈਡ ਤੋਂ ਕਾਫੀ ਪ੍ਰਭਾਵਿਤ ਹੋਈ ਹੈ। ਅਗਲੇ 2 ਦਿਨ ਇਸ ਇਲਾਕੇ 'ਚ ਬਰਸਾਤ ਦਾ ਅਲਰਟ ਵੀ ਹੈ। ਇਸ ਸਭ ਨੂੰ ਧਿਆਨ 'ਚ ਰੱਖ ਕੇ ਇਹ ਯਾਤਰਾ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਕਿਸਤਾਨ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਉਥੋਂ ਦੇ ਹਾਲਾਤ ਬਾਰੇ ਵੀ ਜਾਣਕਾਰੀ ਦੇਣ, ਉਸ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਅੱਗੇ ਦਾ ਫ਼ੈਸਲਾ ਲਿਆ ਜਾਵੇਗਾ, ਜਦਕਿ ਜਿਨ੍ਹਾਂ ਯਾਤਰੀਆਂ ਨੇ ਅਗਲੇ 2 ਦਿਨ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਜਾਣਾ ਹੈ, ਉਨ੍ਹਾਂ ਨੂੰ ਇਸ ਬਾਰੇ ਸਬੰਧਤ ਵਿਭਾਗ ਵੱਲੋਂ ਸੂਚਿਤ ਕੀਤਾ ਜਾ ਰਿਹਾ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਉੱਜ ਤੋਂ ਬਾਅਦ ਹੁਣ ਰਾਵੀ ਦਰਿਆ 'ਚ ਬਣੇ ਹੜ੍ਹ ਵਰਗੇ ਹਾਲਾਤ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚ ਦੇ ਹੁਕਮ
NEXT STORY