ਗੁਰਦਾਸਪੁਰ (ਗੁਰਪ੍ਰੀਤ) : ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਬਿਆਨ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਤਿੱਖੇ ਸਵਾਲ ਚੁੱਕੇ ਹਨ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਚੰਗਾ ਹੋਵੇਗਾ ਜੇਕਰ ਆਰਡੀਨੈਂਸ ਸੈਸ਼ਨ 'ਚ ਨਾ ਆਉਣ ਕਿਉਂਕਿ ਕਿਸਾਨ ਇਨ੍ਹਾਂ ਤਿੰਨਾਂ ਆਰਡੀਨੈਂਸਾਂ ਦੇ ਖਿਲਾਫ ਹਨ।
ਮੰਤਰੀ ਬਾਜਵਾ ਨੇ ਅੱਗੇ ਕਿਹਾ ਕਿ ਜੇਕਰ ਭਾਜਪਾ ਅਕਾਲੀ ਦਲ ਦੀ ਅਪੀਲ ਦੇ ਬਾਵਜੂਦ ਵੀ ਇਨ੍ਹਾਂ ਆਰਡੀਨੈਂਸਾਂ ਨੂੰ ਪੇਸ਼ ਕਰ ਦਿੰਦੀ ਹੈ ਤਾਂ ਫਿਰ ਅਕਾਲੀ ਦਲ ਦਾ ਕੀ ਸਟੈਂਡ ਹੋਵੇਗਾ, ਇਸ ਬਾਰੇ ਅਕਾਲੀ ਦਲ ਸਪੱਸ਼ਟ ਕਰੇ। ਮੰਤਰੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਤਾਂ ਆਰਡੀਨੈਂਸਾਂ ਨੂੰ ਸਮਰਥਨ ਦਿੱਤਾ ਹੈ ਅਤੇ ਹੁਣ ਖੁਦ ਹੀ ਯੂ-ਟਰਨ ਲੈ ਲਿਆ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ਦੇ ਕਿਸਾਨ ਆਰਡੀਨੈਂਸ 'ਤੇ ਅਕਾਲੀ ਦਲ ਨੇ ਯੂ-ਟਰਨ ਲੈ ਲਿਆ ਹੈ। ਕਿਸਾਨ ਜੱਥੇਬੰਦੀਆਂ ਦੇ ਭਾਰੀ ਵਿਰੋਧ ਵਿਚਾਲੇ ਵੀ ਹੁਣ ਤੱਕ ਇਸ ਆਰਡੀਨੈਂਸ ਦਾ ਬਚਾਅ ਕਰਦੇ ਆਏ ਅਕਾਲੀ ਦਲ ਨੇ ਸ਼ਨੀਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਪ੍ਰਸਤਾਵ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਸੰਗਠਨਾਂ, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਹੋਣ ਤਕ ਤਿੰਨ ਆਰਡੀਨੈਂਸ ਪ੍ਰਵਾਨਗੀ ਵਾਸਤੇ ਸੰਸਦ 'ਚ ਪੇਸ਼ ਨਾ ਕਰੇ ਅਤੇ ਇਹ ਪਾਸ ਨਾ ਕੀਤੇ ਜਾਣ।
ਗਲੀ 'ਚ ਖੇਡਦੇ ਬੱਚੇ ਨੂੰ ਪਿਟਬੁੱਲ ਨੇ ਬਣਾਇਆ ਸ਼ਿਕਾਰ, ਬੁਰ੍ਹੀ ਤਰ੍ਹਾਂ ਵੱਢੀ ਬਾਂਹ ਤੇ ਪਿੱਠ
NEXT STORY