ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਘਰ-ਘਰ ਰੋਜ਼ਗਾਰ ਮੁਹੱਈਆ ਕਰਾਉਣ ਦੇ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਨਵ-ਨਿਯੁਕਤ 117 ਵੈਟਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮਹਿਕਮੇ ਦੇ ਮੁੱਖ ਦਫ਼ਤਰ 'ਚ ਹੋਏ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ 'ਚ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਮੰਤਰੀ ਬਾਜਵਾ ਨੇ ਆਪਣੇ ਸੰਬੋਧਨ 'ਚ ਨਵੇਂ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਈਮਾਨਦਾਰੀ, ਦਿਆਨਤਦਾਰੀ ਅਤੇ ਮਿਹਨਤ ਨਾਲ ਸੇਵਾ ਕਰਨ ਲਈ ਕਿਹਾ।
ਮਹਿਕਮੇ ਦੇ ਵਧੀਕ ਮੁੱਖ ਸਕੱਤਰ ਵੀ ਕੇ ਜੰਜੂਆ ਅਤੇ ਮਹਿਕਮੇ ਦੇ ਸਯੁੰਕਤ ਨਿਰਦੇਸ਼ਕ ਡਾਕਟਰ ਐਚ. ਐਸ. ਕਾਹਲੋਂ ਨੇ ਮੰਤਰੀ ਨੂੰ ਮਹਿਕਮੇ 'ਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਚਾਨਣਾ ਪਾਇਆ ਅਤੇ ਮੰਤਰੀ ਬਾਜਵਾ ਨੂੰ ਜੀ ਆਇਆ ਆਖਿਆ। ਇਸ ਮੌਕੇ ਮੰਤਰੀ ਬਾਜਵਾ ਨੇ ਨਵ ਨਿਯੁਕਤ ਵੈਟਨਰੀ ਅਫ਼ਸਰਾਂ ਨੂੰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਨੂੰ ਆਖਿਆ। ਇਸ ਮੌਕੇ 'ਤੇ ਸੀਨੀਅਰ ਕਾਂਗਰਸੀ ਆਗੂ ਅਤੇ ਅੰਮ੍ਰਿਤਸਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ, ਡਾਕਟਰ ਸਰਬਜੀਤ ਸਿੰਘ ਪ੍ਰਧਾਨ ਪੰਜਾਬ ਸਟੇਟ ਵੈਟਨਰੀ ਅਫ਼ਸਰ ਐਸੋਸੀਏਸ਼ਨ, ਡਾ. ਸਰਬਜੀਤ ਸਿੰਘ, ਡਾ. ਸਰਬਦੀਪ ਸਿੰਘ, ਡਾ. ਪਰਮਪਾਲ ਸਿੰਘ, ਡਾ. ਨਰੇਸ ਕੋਛੜ , ਡਾ. ਹਰਮਿੰਦਰ ਸਿੰਘ ਕਾਹਲੋਂ, ਡਾ. ਗੁਰਦੇਵ ਸਿੰਘ, ਡਾ. ਪਰੀਤੀ ਸਿੰਘ, ਭੁਪਿੰਦਰ ਸਿੰਘ ਸੱਚਰ, ਗੁਰਦੀਪ ਬਾਸੀ, ਜਸਵਿੰਦਰ ਬੜੀ, ਰਾਜੀਵ ਮਲਹੋਤਰਾ ਅਤੇ ਕਿਸ਼ਨ ਚੰਦਰ ਮਹਾਜਨ ਮੌਜੂਦ ਸਨ।
ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਪਿਸਤੌਲ ਦੀ ਨੋਕ 'ਤੇ ਡੀ. ਐੱਸ. ਪੀ. ਤੋਂ ਖੋਹੀ ਸਵਿਫ਼ਟ ਕਾਰ
NEXT STORY