ਚੰਡੀਗੜ੍ਹ : ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੂੰ ਸ਼ਹੀਦਾਂ ਦੇ ਪਰਿਵਾਰਾਂ ਤੋਂ ਮੁਆਫੀ ਮੰਗਣ ਦੀ ਸਲਾਹ ਦਿੱਤੀ ਹੈ। ਬਾਜਵਾ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਯਾਤਰਾ ਦੌਰਾਨ ਸਿੱਧੂ ਨੇ ਉੱਥੋਂ ਦੇ ਫੌਜ ਮੁਖੀ ਨੂੰ ਜੱਫੀ ਪਾ ਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ, ਜਿਸ ਕਾਰਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਡੂੰਗਾ ਦੁੱਖ ਪੁੱਜਿਆ ਹੈ।
ਉਨ੍ਹਾਂ ਕਿਹਾ ਕਿ ਅਸਲ 'ਚ ਇਹ ਮੁਆਫੀ ਨਹੀਂ, ਸਗੋਂ ਆਪਣੀ ਗਲਤੀ ਦਾ ਅਹਿਸਾਸ ਹੋਵੇਗਾ। ਹਾਲਾਂਕਿ ਬਾਜਵਾ ਨੇ ਕਿਹਾ ਕਿ ਸਿੱਧੂ ਦਾ ਮੁਆਫੀ ਮੰਗਣਾ ਜਾਂ ਨਾ ਮੰਗਣਾ ਸਿੱਧੂ ਦਾ ਆਪਣਾ ਫੈਸਲਾ ਹੈ ਕਿਉਂਕਿ ਸਿੱਧੂ ਉਨ੍ਹਾਂ ਤੋਂ ਸੀਨੀਅਰ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਖੁਦ ਹੀ ਇਸ ਗੱਲ ਦਾ ਅਹਿਸਾਸ ਹੋਣਾ ਚਾਹੀਦਾ ਹੈ ਕਿ ਪਾਕਿਸਤਾਨ ਦੇ ਫੌਜ ਮੁਖੀ ਨੂੰ ਗਲੇ ਲਾ ਕੇ ਉਨ੍ਹਾਂ ਨੇ ਕਿੰਨੀ ਵੱਡੀ ਗਲਤੀ ਕੀਤੀ ਹੈ।
ਅਮਰੀਕਾ ਜਾਂਦੇ ਦਵਿੰਦਰ ਦੀ ਹੋਈ ਮੌਤ ਦੇ ਮਾਮਲੇ 'ਚ ਪੁਲਸ ਵੱਲੋਂ ਪਰਿਵਾਰ ਨੂੰ ਮਦਦ ਦੀ ਪੇਸ਼ਕਸ਼
NEXT STORY