ਬਟਾਲਾ (ਬੇਰੀ) - ਪੰਜਾਬ ਵਿਧਾਨ ਸਭਾ ਚੋਣਾਂ ਦੀ ਜੇਕਰ ਗੱਲ ਕਰੀਏ ਤਾਂ ਇਸ ਵਾਰ ਦੀਆਂ ਚੋਣਾਂ ਬੇਹੱਦ ਹੀ ਰੋਚਕ ਹੋਣ ਵਾਲੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਜਿਥੇ ਕਈ ਸੀਟਾਂ ’ਤੇ ਚੌਤਰਫਾ ਮੁਕਾਬਲਾ ਹੈ, ਉੱਥੇ ਹੀ ਕਈ ਜਗ੍ਹਾ ’ਤੇ ਕਾਂਗਰਸੀ ਹੀ ਆਪਣੇ ਕਾਂਗਰਸੀਆਂ ਖ਼ਿਲਾਫ਼ ਚੋਣ ਲੜ ਰਹੇ ਹਨ। ਇਸੇ ਤਰ੍ਹਾਂ ਬਟਾਲਾ ਦੀ ਸੀਟ ਵੀ ਚੋਣਾਂ ’ਚ ਇਕ ਹੋਟ ਸੀਟ ਬਣੀ ਹੋਈ ਹੈ। ਇਥੋਂ ਕਾਂਗਰਸ ਦੀ ਟਿਕਟ ’ਤੇ ਸਾਬਕਾ ਵਿਧਾਇਕ ਅਤੇ ਮੌਜੂਦਾ ਚੇਅਰਮੈਨ ਅਸ਼ਵਨੀ ਸੇਖੜੀ ਚੋਣ ਮੈਦਾਨ ’ਚ ਹਨ, ਉੱਥੇ ਹੀ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਕਾਂਗਰਸ ਪਾਰਟੀ ਵਲੋਂ ਉਨ੍ਹਾਂ ਦੇ ਪੁਰਾਣੇ ਹਲਕੇ ਫਤਹਿਗੜ੍ਹ ਚੂੜੀਆਂ ਤੋਂ ਟਿਕਟ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੌਰੇ ’ਤੇ ਆਏ ਅਰਵਿੰਦ ਕੇਜਰੀਵਾਲ ਨੇ ਲਪੇਟੇ ’ਚ ਲਏ ਨਵਜੋਤ ਸਿੱਧੂ, ਲਗਾਏ ਵੱਡੇ ਇਲਜ਼ਾਮ (ਵੀਡੀਓ)
ਪਿਛਲੇ ਕੁਝ ਦਿਨਾਂ ਤੋਂ ਬਟਾਲਾ ਦੇ ਕਾਂਗਰਸ ਪਾਰਟੀ ਦੇ ਮੇਅਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ, 32 ਦੇ ਕਰੀਬ ਕੌਂਸਲਰ, 73 ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਤ੍ਰਿਪਤ ਬਾਜਵਾ ਨੂੰ ਬਟਾਲਾ ਤੋਂ ਚੋਣ ਲੜਣ ਲਈ ਦਬਾਅ ਬਣਾ ਰਹੇ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਖੁਦ ਬਟਾਲਾ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਲੜ ਸਕਦੇ ਹਨ, ਜਿਸ ਬਾਰੇ ਸਥਿਤੀ ਅੱਜ ਸਾਫ਼ ਹੋਣ ਦੀ ਉਮੀਦ ਹੈ।
ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ
ਬਾਕੀ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਇਸ ਸਬੰਧ ’ਚ ਕੀ ਫ਼ੈਸਲਾ ਲੈਂਦੇ ਹਨ ਜਾਂ ਹਾਈਕਮਾਨ ਕਿਸ ਤਰ੍ਹਾਂ ਉਨ੍ਹਾਂ ਨੂੰ ਮਨਾਉਂਦੀ ਹੈ ਜਾਂ ਫਿਰ ਇਕ ਪਰਿਵਾਰ ਨੂੰ ਦੋ ਟਿਕਟਾਂ ਮਿਲਦੀਆਂ ਅਤੇ ਜਾਂ ਫਿਰ ਬਟਾਲਾ ’ਚ ਕਾਂਗਰਸੀ ਧੜੇ ਹੀ ਇਕ ਦੂਜੇ ਨੂੰ ਟੱਕਰ ਦੇਣਗੇ। ਓਧਰ ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਦੁਪਹਿਰ ਤੋਂ ਬਾਅਦ ਕੈਬਨਿਟ ਮੰਤਰੀ ਬਾਜਵਾ ਦੇ ਬਟਾਲਾ ਤੋਂ ਚੋਣ ਲੜਣ ਦੇ ਮੈਸੇਜ ਵੀ ਵਾਇਰਲ ਹੁੰਦੇ ਰਹੇ ਪਰ ਕੈਬਨਿਟ ਮੰਤਰੀ ਬਾਜਵਾ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਦੀ ਸਿਆਸੀ ਤਕਦੀਰ ਦਾ ਫ਼ੈਸਲਾ ਫ਼ੌਜੀ ਕਰਨਗੇ : ਬ੍ਰਿਗੇਡੀਅਰ ਕਾਹਲੋਂ
NEXT STORY