ਗੁਰਦਾਸਪੁਰ,(ਗੁਰਪ੍ਰੀਤ ਚਾਵਲਾ): ਪੰਜਾਬ ਵਿਧਾਨ ਸਭਾ ਮੈਂਬਰ ਤੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਅੱਜ ਬਟਾਲਾ 'ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ 3 ਸਾਲ ਪੂਰੇ ਹੋਣ ਜਾ ਰਹੇ ਹਨ ਅਤੇ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਾਅਦਿਆਂ ਨੂੰ ਲੈ ਕੇ ਵੱਡੇ ਐਲਾਨ ਕਰਨ ਜਾ ਰਹੇ ਹਨ। ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਲੈ ਕੇ ਬਟਾਲਾ ਵਿਕਾਸ ਲਈ ਪਹਿਲਾਂ ਵੀ ਸਰਕਾਰ ਵਲੋਂ ਕਰੋੜਾਂ ਰੁਪਏ ਮਨਜ਼ੂਰ ਕੀਤੇ ਗਏ ਸਨ ਅਤੇ ਉਹ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਫਿਰ ਬਟਾਲਾ ਲਈ 25 ਕਰੋੜ ਰੁਪਏ ਵਿਕਾਸ ਲਈ ਮਨਜ਼ੂਰ ਕੀਤੇ ਗਏ ਹਨ ਅਤੇ ਬਟਾਲਾ 'ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ।
ਹੋਲੀ 'ਤੇ ਉੱਜੜੀਆਂ ਪਰਿਵਾਰ ਦੀਆਂ ਖੁਸ਼ੀਆਂ, ਕਹਿਰ ਬਣ ਕੇ ਆਈ ਤੇਜ਼ ਰਫਤਾਰ ਕਾਰ
NEXT STORY