ਪਟਿਆਲਾ (ਪਰਮੀਤ) : ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਦੀ ਗੈਸਟ ਫੈਕਲਟੀ ਲਈ ਮੈਟਰਨਿਟੀ ਲੀਵ ਦੇਣ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਪੰਜਾਬ ਦੇ ਸਰਕਾਰੀ ਕਾਲਜਾਂ 'ਚ ਪਿਛਲੇ ਡੇਢ ਦਹਾਕੇ ਤੋਂ ਕੰਮ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦਾ ਵਫਦ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਮਿਲਿਆ। ਵਫਦ 'ਚ ਸ਼ਾਮਲ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ, ਪ੍ਰੋ. ਰਵਿੰਦਰ ਸਿੰਘ ਮਾਨਸਾ, ਪ੍ਰੋ. ਲਖਵਿੰਦਰ ਸਿੰਘ ਨਾਭਾ, ਪ੍ਰੋ. ਕੁਲਦੀਪ ਸਿੰਘ ਢਿੱਲੋਂ ਮਾਨਸਾ ਆਦਿ ਨੇ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਕਾਲਜਾਂ 'ਚ ਸਿੱਖਿਆ ਦੇ ਨਾਲ-ਨਾਲ ਹਰ ਗਤੀਵਿਧੀ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਦੀਆਂ ਕਈ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ। ਇਸ ਮੌਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਵਫਦ ਵੱਲੋਂ ਗੈਸਟ ਫੈਕਲਟੀ ਲਈ ਮੈਟਰਨਿਟੀ ਲੀਵ ਦੀ ਅਹਿਮ ਮੰਗ ਨੂੰ ਉਚੇਰੀ ਸਿੱਖਿਆ ਮੰਤਰੀ ਨੇ ਤੁਰੰਤ ਪ੍ਰਵਾਨ ਕਰਦਿਆਂ ਇਸ ਸਬੰਧੀ ਉੱਚੇਰੀ ਸਿੱਖਿਆ ਸਕੱਤਰ ਨੂੰ ਕਿਹਾ ਕਿ ਇਸ ਹੁਕਮ ਨੂੰ ਤੁਰੰਤ ਲਾਗੂ ਕੀਤਾ ਜਾਵੇ। ਗੈਸਟ ਫੈਕਲਟੀ ਐਸੋਸੀਏਸ਼ਨ ਵੱਲੋਂ ਉਚੇਰੀ ਸਿੱਖਿਆ ਮੰਤਰੀ ਅੱਗੇ ਪੱਕੇ ਕਰਨਾ, ਘੱਟ ਤਨਖਾਹ ਤੋਂ ਇਲਾਵਾ ਕੋਰਸ ਵਰਕ ਅਤੇ ਤਜਰਬਾ ਸਰਟੀਫਿਕੇਟ ਆਦਿ ਮੰਗਾਂ ਨੂੰ ਜਲਦ ਲਾਗੂ ਕਰਵਾਉਣ ਦੇ ਮਾਮਲਿਆਂ ਤੋਂ ਜਾਣੂ ਕਰਵਾਇਆ।
ਇਸ ਸਬੰਧੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਸਾਰੇ ਮਾਮਲੇ ਹਮਦਰਦੀ ਨਾਲ ਸਾਕਾਰਾਤਮਕ ਤੌਰ 'ਤੇ ਵਿਚਾਰੇ ਜਾਣਗੇ। ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਨੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਵੱਲੋਂ ਸਰਕਾਰੀ ਕਾਲਜਾਂ ਦੀ ਗੈਸਟ ਫੈਕਲਟੀ ਲਈ ਮੈਟਰਨਿਟੀ ਲੀਵ ਦੀ ਮੰਗ ਪ੍ਰਵਾਨ ਕਰਨ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸਰਕਾਰੀ ਕਾਲਜਾਂ ਦੀ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਬਾਕੀ ਦੀਆਂ ਜਾਇਜ਼ ਮੰਗਾਂ ਵੀ ਸਰਕਾਰ ਵੱਲੋਂ ਜਲਦ ਹੀ ਪ੍ਰਵਾਨ ਕਰ ਲਈਆਂ ਜਾਣਗੀਆਂ।
ਅੰਮ੍ਰਿਤਸਰ ਦੀ ਆਵਨੀਤ ਕੌਰ ਦਾ ਛੋਟੀ ਉਮਰੇ ਵੱਡਾ ਕਾਰਨਾਮਾ, ਬਣਾਇਆ ਰਿਕਾਰਡ
NEXT STORY