ਨਵਾਂਸ਼ਹਿਰ, (ਤ੍ਰਿਪਾਠੀ)- ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ ਇਕ ਟਰਾਲਾ ਚਾਲਕ ਨੂੰ ਬਰੇਲੀ ਤੋਂ ਲਿਆਂਦੀ 1 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਮੁਖਤਿਆਰ ਰਾਏ ਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਚਾਂਦ ਨੇ ਦੱਸਿਆ ਕਿ ਏ.ਐੱਸ.ਆਈ. ਜਰਨੈਲ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਣ ਥਾਣਾ ਮੁਕੰਦਪੁਰ ਅਧੀਨ ਪੈਂਦੇ ਪਿੰਡ ਫਿਰੋਜ਼ਪੁਰ 'ਚ ਮੌਜੂਦ ਸੀ। ਇਸ ਦੌਰਾਨ ਪੁਲਸ ਨੇ ਜਦੋਂ ਬੰਗਾ ਵੱਲੋਂ ਆ ਰਹੇ ਇਕ ਟਰਾਲੇ ਨੂੰ ਰੋਕ ਕੇ ਜਾਂਚ ਕੀਤੀ ਤਾਂ ਚਾਲਕ ਕੋਲੋਂ 1 ਕਿਲੋਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਨੇ ਤੁਰੰਤ ਲਖਵੀਰ ਸਿੰਘ ਉਰਫ ਫੀਰੀ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਡਾਨਸੀਵਾਲ ਥਾਣਾ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ ਨੂੰ ਕਾਬੂ ਕਰ ਕੇ ਕਾਰਵਾਈ ਆਰੰਭੀ।
ਵਿਦਿਆਰਥੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਆਤਮਹੱਤਿਆ
NEXT STORY