ਭੀਖੀ (ਤਾਇਲ) - ਪੰਜਾਬ ਅੰਦਰ ਕਰਜ਼ੇ ਤੋਂ ਸਤਾਏ ਹੋਏ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੌਰ ਦੇ ਤਹਿਤ ਅੱਜ ਨੇੜਲੇ ਪਿੰਡ ਕੋਟੜਾ ਕਲਾਂ ਦੇ ਇਕ ਕਿਸਾਨ ਪ੍ਰੀਤਮ ਸਿੰਘ ਨੇ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਖੇਤ ’ਚ ਖ਼ੁਦਕੁਸ਼ੀ ਕਰ ਲਈ। ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੋਟੜਾ ਕਲਾਂ ਦਾ ਕਿਸਾਨ ਪ੍ਰੀਤਮ ਸਿੰਘ ਦੀ ਉਮਰ ਤਕਰੀਬਨ (55) ਸਾਲ ਹੈ।
ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ
ਉਹਨਾਂ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਖੇਤੀ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਉਕਤ ਕਿਸਾਨ ਨੇ ਆਪਣੇ ਖੇਤ ਵਿਚ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ 8 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ। ਕਿਸਾਨ ਚਾਰ ਏਕੜ ਜ਼ਮੀਨ ਦਾ ਮਾਲਕ ਸੀ। ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਨੂੰ ਛੱਡ ਗਿਆ। ਜਗਦੇਵ ਸਿੰਘ ਭੈਣੀਬਾਘਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂ ਗੇਲ ਸਿੰਘ ਨੇ ਪੰਜਾਬ ਸਰਕਾਰ ਤੋਂ ਕਰਜ਼ਾ ਖ਼ਤਮ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ - ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਖਰੀਦਦਾਰੀ ਤੋਂ ਪਹਿਲਾਂ ਚੈੱਕ ਕਰੋ ਅੱਜ ਦਾ ਰੇਟ
ਇਸ ਦੇ ਨਾਲ ਹੀ ਉਹਨਾਂ ਨੇ ਮ੍ਰਿਤਕ ਕਿਸਾਨ ਦੇ ਵਾਰਸਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਪੀੜਤ ਕਿਸਾਨ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਸ ਥਾਣਾ ਭੀਖੀ ਦੇ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪੁੱਤਰ ਜਸਵੀਰ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੈੱਕ ਬਾਊਂਸ ਮਾਮਲੇ ’ਚ ਔਰਤ ਨੂੰ 3 ਮਹੀਨੇ ਦੀ ਸਜ਼ਾ
NEXT STORY